DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਕਾਰੀਆਂ ਵੱਲੋਂ ਮਿਸ਼ਨ ਕਲੀਨ ਪੰਜਾਬ ਦਾ ਜਾਇਜ਼ਾ

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਫਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਟਰੰਕਾਂ ਵਾਲਾ ਬਾਜ਼ਾਰ, ਗੋਕੁਲ ਰੋਡ, ਕੇਸਰ ਗੰਜ...

  • fb
  • twitter
  • whatsapp
  • whatsapp
featured-img featured-img
ਸਫ਼ਾਈ ਮੁਹਿੰਮ ਦਾ ਨਿਰੀਖਣ ਕਰਦੇ ਹੋਏ ਅਧਿਕਾਰੀ।
Advertisement

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਫਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ।

ਉਨ੍ਹਾਂ ਟਰੰਕਾਂ ਵਾਲਾ ਬਾਜ਼ਾਰ, ਗੋਕੁਲ ਰੋਡ, ਕੇਸਰ ਗੰਜ ਮੰਡੀ ਰੋਡ, ਨਵਾਂ ਮੁਹੱਲਾ ਅਤੇ ਹੋਰ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਫਾਈ ਦੀ ਸਥਿਤੀ ਦੀ ਜਾਂਚ ਕੀਤੀ ਅਤੇ ਨਗਰ ਨਿਗਮ ਦੀ ਸਿਹਤ ਸ਼ਾਖਾ ਦੁਆਰਾ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਸਫਾਈ ਸੇਵਕਾਂ ਦੀ ਹਾਜ਼ਰੀ ਦੀ ਵੀ ਜਾਂਚ ਕੀਤੀ ਗਈ।

Advertisement

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਸਬੰਧਤ ਸਟਾਫ ਨੂੰ ਸਾਰੇ ਇਲਾਕਿਆਂ ਵਿੱਚ ਸਹੀ ਸਫਾਈ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਭਰ ਵਿੱਚ ਸਫਾਈ ਨੂੰ ਬਿਹਤਰ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ। ਨਿਰੀਖਣ ਦੌਰਾਨ ਸੀ ਐੱਸ ਆਈ ਰਵੀ ਸ਼ਰਮਾ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement

ਛੇ ਗ਼ੈਰ-ਕਾਨੂੰਨੀ ਦੁਕਾਨਾਂ ਸੀਲ ਕੀਤੀਆਂ

ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਨੇ ਅੱਜ ਕਾਰਾਬਾਰਾ ਰੋਡ ’ਤੇ ਪੈਟਰੋਲ ਪੰਪ ਨੇੜੇ ਛੇ ਗ਼ੈਰ-ਕਾਨੂੰਨੀ ਦੁਕਾਨਾਂ ਸੀਲ ਕਰ ਦਿੱਤੀਆਂ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ’ਤੇ ਨਗਰ ਨਿਗਮ ਜ਼ੋਨ ਏ ਦਫ਼ਤਰ ਦੀ ਬਿਲਡਿੰਗ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸਹਾਇਕ ਨਗਰ ਯੋਜਨਾਕਾਰ (ਏ ਟੀ ਪੀ) ਕਪਿਲ ਦੇਵ ਨੇ ਕਿਹਾ ਕਿ ਮਾਲਕਾਂ ਨੂੰ ਪਹਿਲਾਂ ਵੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ ਪਰ ਗ਼ੈਰ-ਕਾਨੂੰਨੀ ਉਸਾਰੀ ਜਾਰੀ ਰੱਖਣ ਮਗਰੋਂ ਨਗਰ ਨਿਗਮ ਨੇ ਇਨ੍ਹਾਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਨਿਰਮਾਣ ਕਾਰਜ ਸ਼ੁਰੂ ਕਰਨ, ਨਹੀਂ ਤਾਂ ਗ਼ੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
×