ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਮਈ
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਜਰਖੜ ਖੇਡਾਂ ਦੀ ਕੜੀ ਦਾ 14ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 4 ਮਈ ਤੋਂ ਜਰਖੜ ਖੇਡ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਇਸ ਹਾਕੀ ਫੈਸਟੀਵਲ ਦੇ ਫਾਈਨਲ ਮੁਕਾਬਲੇ 9 ਜੂਨ ਨੂੰ ਖੇਡੇ ਜਾਣਗੇ। ਹਫਤਾਵਰੀ ਹਾਕੀ ਲੀਗ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੀਆਂ ਕੁੱਲ 16 ਟੀਮਾਂ ਹਿੱਸਾ ਲੈਣਗੀਆਂ। ਜਰਖੜ ਟਰੱਸਟ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਨੇ ਦੱਸਿਆ ਮੁਕਾਬਲੇ ਹਰ ਸ਼ਨਿਚਰਵਾਰ ਅਤੇ ਐਤਵਾਰ ਨੂੰ ਖੇਡੇ ਜਾਣਗੇ।