ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਅਗਸਤ
ਸੀਆਈਏ-2 ਦੀ ਪੁਲੀਸ ਨੇ ਬਰਗਰ ਦੀ ਰੇਹੜੀ ਲਾਉਣ ਦੀ ਆੜ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਡੇਢ ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਥਾਣਾ ਜਮਾਲਪੁਰ ’ਚ ਹੈਬੋਵਾਲ ਦੇ ਗੋਪਾਲ ਨਗਰ ਵਾਸੀ ਵਿਜੈ ਪਾਲ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਨੂੰ ਮੰਗਲਵਾਰ ਅਦਾਲਤ ’ਚ ਪੇਸ਼ ਕਰੇਗੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿਛ ਜਾਰੀ ਹੈ। ਥਾਣਾ ਸੀਆਈਏ-2 ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ’ਚ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਏ ਬਰੇਲੀ ਦਾ ਰਹਿਣ ਵਾਲਾ ਹੈ। ਮੁਲਜ਼ਮ ਆਰਤੀ ਚੌਕ ’ਚ ਬਰਗਰ ਦੀ ਰੇਹੜੀ ਲਾਉਂਦਾ ਹੈ ਤੇ ਕਾਫ਼ੀ ਚੰਗਾ ਕੰਮ ਚੱਲਦਾ ਹੈ।