ਲੁਧਿਆਣਾ: ਐਂਟੀ ਨਾਰਕੋਟਿਕ ਸੈੱਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲੀਸ ਪਾਰਟੀ ਮਾਨ ਦੇ ਠੇਕੇ ਡਾਬਾ ਰੋਡ ਨੇੜੇ ਗਸ਼ਤ ਕਰ ਰਹੀ ਸੀ ਤਾਂ ਜੀਟੀ ਰੋਡ ਵੱਲੋਂ ਪੈਦਲ ਸ਼ਾਹਬੀਰ ਸਿੰਘ ਵਾਸੀ ਗੋਬਿੰਦ ਨਗਰ ਸ਼ਿਮਲਾਪੁਰੀ ਆ ਰਿਹਾ ਸੀ। ਸ਼ੱਕ ਦੀ ਬਿਨਾਅ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ