ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਜਨਵਰੀ
ਸਥਾਨਕ ਵਿਸ਼ਵਕਰਮਾ ਮੰਦਰ ਮਿਲਰ ਗੰਜ ਦੇ ਨਵੀਨੀਕਰਨ ਲਈ ਮੰਦਰ ਕਮੇਟੀ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਕੇਂਦਰੀ ਵਿਧਾਇਕ ਸੁਰਿੰਦਰ ਡਾਵਰ ਵੀ ਮੌਜੂਦ ਸਨ। ਵਿਧਾਇਕ ਸੁਰਿੰਦਰ ਡਾਵਰ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ 5 ਨਵੰਬਰ ਨੂੰ ਬਾਬਾ ਵਿਸ਼ਵਕਰਮਾ ਮੰਦਰ ਵਿੱਚ ਰਾਜ ਪੱਧਰੀ ਸਮਾਗਮ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਨਵੀਨੀਕਰਨ ਤੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਸੀ, ਜੋ ਉਨ੍ਹਾਂ ਪੂਰਾ ਕੀਤਾ। ਵਿਧਾਇਕ ਡਾਵਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨੀ ਗਈ 1 ਕਰੋੜ ਰੁਪਏ ਦੀ ਰਾਸ਼ੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਛੋਟੀਆਂ ਬੱਚਤਾਂ ਦੇ ਐਵਾਰਡ ਮਨੀ ਦੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਣਜੀਤ ਕੁਮਾਰ ਸੱਲ, ਕੌਸਲਰ ਇਕਬਾਲ ਸਿੰਘ ਸੋਨੂੰ, ਸੁਰਜੀਤ ਚੱਗੜ੍ਹ, ਆਸ਼ੀਸ ਸੱਲ, ਅਵਤਾਰ ਸਿੰਘ ਆਦਿ ਮੌਜੂਦ ਸਨ।