ਸੜਕ ਹਾਦਸੇ ’ਚ ਇੱਕ ਹਲਾਕ
ਪੱਤਰ ਪ੍ਰੇਰਕ ਬਨੂੜ, 4 ਮਈ ਇੱਥੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਉੱਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਪੈਦਲ ਜਾ ਰਹੇ ਵਿਅਕਤੀ ਨੂੰ ਟਰੱਕ ਚਾਲਕ ਨੇ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਤੋਤਾ ਰਾਮ ਵਾਸੀ ਬਾਜਵਾ ਕਲੋਨੀ, ਬਨੂੜ ਦੀ ਮੌਤ ਹੋ ਗਈ। ਥਾਣਾ...
Advertisement
ਪੱਤਰ ਪ੍ਰੇਰਕ
ਬਨੂੜ, 4 ਮਈ
Advertisement
ਇੱਥੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਉੱਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਪੈਦਲ ਜਾ ਰਹੇ ਵਿਅਕਤੀ ਨੂੰ ਟਰੱਕ ਚਾਲਕ ਨੇ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਤੋਤਾ ਰਾਮ ਵਾਸੀ ਬਾਜਵਾ ਕਲੋਨੀ, ਬਨੂੜ ਦੀ ਮੌਤ ਹੋ ਗਈ। ਥਾਣਾ ਬਨੂੜ ਦੀ ਪੁਲੀਸ ਨੇ ਮ੍ਰਿਤਕ ਦੇ ਪੁੱਤਰ ਬਿੱਟੂ ਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਰਵਾਈ ਵਿੱਢ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Advertisement
×