ਮਾਛੀਵਾੜਾ (ਪੱਤਰ ਪ੍ਰੇਰਕ): ਰੋਪੜ ਰੋਡ ਸਥਿਤ ਪਿੰਡ ਹੇਡੋਂ ਬੇਟ ਤੇ ਬੈਰਸਾਲ ਵਿਚਕਾਰ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਸਤੀਸ਼ ਕੁਮਾਰ ਵਾਸੀ ਗੁਰੂਗੜ੍ਹ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੇਡੋਂ ਬੇਟ ਤੋਂ ਬੈਰਸਾਲ ਵੱਲ ਨੂੰ ਜਾ ਰਿਹਾ ਸੀ ਕਿ ਪਿੱਛੋਂ ਕੋਈ ਨਾ-ਮਾਲੂਮ ਤੇਜ਼ ਰਫ਼ਤਾਰ ਗੱਡੀ ਆਈ ਜਿਸ ਨੇ ਉਸ ਨੂੰ ਫੇਟ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿਚ ਉਸ ਨੂੰ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਹਾਲਤ ਗੰਭੀਰ ਦੇਖਦਿਆਂ ਖੰਨਾ ਦੇ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਛੀਵਾੜਾ ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।