ਹਾਦਸਿਆਂ ਵਿੱਚ ਇਕ ਹਲਾਕ, ਦੋ ਜ਼ਖ਼ਮੀ

ਹਾਦਸਿਆਂ ਵਿੱਚ ਇਕ ਹਲਾਕ, ਦੋ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ 

ਲੁਧਿਆਣਾ, 14 ਅਪਰੈਲ

ਵੱਖ-ਵੱਖ ਇਲਾਕਿਆਂ ਵਿੱਚ ਵਾਪਰੇ ਸੜਕ ਹਾਦਸਿਆਂ ’ਚ ਇਕ ਵਿਅਕਤੀ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ। ਜਾਣਕਾਰੀ ਮੁਤਾਬਿਕ ਥਾਣਾ ਸਾਹਨੇਵਾਲ ਦੇ ਇਲਾਕੇ ਪਿੰਡ ਪਵਾ ਕੋਲ ਇੱਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਪਿੱਛੇ ਬੈਠਾ ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਗੁਰੂ ਹਰਿਕ੍ਰਿਸ਼ਨ ਨਗਰ ਵਾਸੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਉਹ ਡਿਊਟੀ ਮਗਰੋਂ ਆਪਣੇ ਸਾਥੀ ਪ੍ਰਦੀਪ ਸਿੰਘ ਨੂੰ ਉਸ ਦੇ ਘਰ ਪਿੰਡ ਖਾਕਟ ਛੱਡਣ ਲਈ ਜਾ ਰਿਹਾ ਸੀ ਤਾਂ ਪਿੰਡ ਪਵਾ ਪੁਲੀ ਕੋਲ ਇਕ ਕਾਰ ਚਾਲਕ ਨੇ ਤੇਜ਼ ਰਫ਼ਤਾਰੀ ਨਾਲ ਮੋਟਰਸਾਈਕਲ ਵਿੱਚ ਟੱਕਰ ਮਾਰੀ,  ਜਿਸ ਨਾਲ ਉਹ ਹੇਠਾਂ ਡਿੱਗ ਪਏ ਤੇ ਜ਼ਖ਼ਮੀ ਹੋ ਗਏ। ਪ੍ਰਦੀਪ ਨੂੰ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਾਇਆ ਗਿਆ ਸੀ ਜਿਥੇ ਉਹ ਦਮ ਤੋੜ ਗਿਆ ਜਦਕਿ ਉਸ ਦੀ ਹਾਲਤ ਸਥਿਰ ਦੱਸੀ ਹੈ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਟਿੱਬਾ ਦੇ ਇਲਾਕੇ ਬਸਤੀ ਜੋਧੇਵਾਲ ਵਿੱਚ ਇਕ ਟਰੱਕ ਦੀ ਸਾਈਕਲ ਨਾਲ ਟੱਕਰ ਹੋਣ ਕਾਰਨ ਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ।  ਇਸ ਸਬੰਧੀ ਚੰਦਰਲੋਕ ਕਲੋਨੀ ਰਾਹੋਂ ਰੋਡ ਵਾਸੀ ਸੋਨੂੰ ਕੁਮਾਰ ਨੇ ਦੱਸਿਆ ਕਿ ਉਹ ਸਾਈਕਲ ’ਤੇ ਸਬਜ਼ੀ ਮੰਡੀ ਜਾ ਰਿਹਾ ਸੀ ਅਤੇ ਜਦੋਂ ਉਹ ਬਸਤੀ  ਜੋਧੇਵਾਲ ਚੌਕ ਕੋਲ ਪੁੱਜਾ ਤਾਂ ਇਕ ਬਿਨਾਂ ਨੰਬਰ ਟਰੱਕ ਦੇ ਚਾਲਕ ਨੇ ਸਾਈਕਲ ਵਿਚ ਟੱਕਰ ਮਾਰੀ, ਜਿਸ ਨਾਲ ਉਹ ਸਾਈਕਲ ਸਮੇਤ ਟਰੱਕ ਥੱਲੇ ਆ ਗਿਆ ਤੇ ਸਖ਼ਤ ਜ਼ਖ਼ਮੀ ਹੋ ਗਿਆ। ਪੁਲੀਸ ਨੇ ਟਰੱਕ ਚਾਲਕ ਸੁਖਦੇਵ ਸਿੰਘ  ਵਾਸੀ ਸੰਤੋਖਪੁਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All