ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਮਈ
ਇੱਥੇ ਕੌਮੀ ਮਾਰਗ ’ਤੇ ਟਰੱਕ ਅਤੇ ਕੈਂਟਰ ਦੀ ਟੱਕਰ ਵਿੱਚ ਕੈਂਟਰ ਦੇ ਕਲੀਨਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ ਹੋਈ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਆਪਣੇ ਦੋਸਤ ਨਾਲ ਕੈਂਟਰ ਵਿਚ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਟਰੱਕ ਨਾਲ ਲਿਬੜਾ ਨੇੜੇ ਟੱਕਰ ਹੋ ਗਈ। ਟੱਕਰ ਉਪਰੰਤ ਕੈਂਟਰ ਦਾ ਚਾਲਕ ਫਰਾਰ ਹੋ ਗਿਆ ਅਤੇ ਕਲੀਨਰ ਕੈਂਟਰ ਵਿਚ ਫਸ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਦੀ ਟੀਮ ਨੇ ਕਲੀਨਰ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਖੰਨਾ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ।