ਪੰਜਾਬ ਸਰਕਾਰ ਵੱਲੋਂ ਐੱਸ ਸੀ ਅਤੇ ਬੀ ਸੀ ਸਰਟੀਫਿਕੇਟ ਬਣਾਉਣ ਵਾਲਾ ਔਨਲਾਈਨ ਪੋਰਟਲ ਬੰਦ ਕੀਤੇ ਜਾਣ ਕਾਰਨ ਦਲਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਸਬੰਧੀ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਪੰਜਾਬ ਸਰਕਾਰ ’ਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਾਇਆ ਹੈ। ਵਿਧਾਨ ਸਭਾ ਹਲਕਾ ਜਗਰਾਉਂ ਦੇ ਬਸਪਾ ਪ੍ਰਧਾਨ ਐਡਵੋਕੇਟ ਰਛਪਾਲ ਸਿੰਘ ਗਾਲਿਬ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਲਈ ਹਜ਼ਾਰਾਂ ਵਿਦਿਆਰਥੀ ਆਪਣੇ ਐੱਸ ਸੀ/ਬੀ ਸੀ ਅਤੇ ਆਮਦਨ ਸਰਟੀਫਿਕੇਟ ਬਣਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਰਹੇ ਹਨ, ਪਰ ਦਫ਼ਤਰਾਂ ਵਿੱਚ ਤਾਇਨਾਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਟੀਫਿਕੇਟ ਤਿਆਰ ਕਰਨ ਵਾਲਾ ਔਨਲਾਈਨ ਪੋਰਟਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਉਹ ਸਰਟੀਫਿਕੇਟ ਜਾਰੀ ਕਰਨ ਤੋਂ ਅਸਮਰੱਥ ਹਨ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਹੀ ਵਿਦਿਆਰਥੀਆਂ ਨੇ ਆਪਣੇ ਵਜ਼ੀਫੇ ਲਈ ਫਰੀਸ਼ਿਪ ਕਾਰਡ ਬਣਵਾਉਣੇ ਹੁੰਦੇ ਹਨ, ਜਿਸ ਲਈ ਕੈਟਾਗਰੀ ਅਤੇ ਆਮਦਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਪੋਰਟਲ ਬੰਦ ਹੋਣ ਕਾਰਨ ਇਹ ਸਰਟੀਫਿਕੇਟ ਨਹੀਂ ਬਣ ਰਹੇ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਫੀਸਾਂ ਜਮ੍ਹਾਂ ਕਰਵਾਉਣ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਗ਼ਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਭਾਰੀ ਫੀਸਾਂ ਭਰਨ ਤੋਂ ਅਸਮਰੱਥ ਹਨ, ਜਿਸ ਕਾਰਨ ਮਜਬੂਰਨ ਕਈ ਬੱਚਿਆਂ ਨੂੰ ਆਪਣੀ ਪੜ੍ਹਾਈ ਤੱਕ ਛੱਡਣੀ ਪੈ ਰਹੀ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਬਸਪਾ ਆਗੂਆਂ ਦਾ ਵਫ਼ਦ ਐੱਸ ਡੀ ਐੱਮ ਅਤੇ ਤਹਿਸੀਲਦਾਰ ਨੂੰ ਮਿਲਣ ਲਈ ਦਫ਼ਤਰ ਪਹੁੰਚਿਆ, ਪਰ ਕੋਈ ਵੀ ਅਧਿਕਾਰੀ ਮੌਕੇ ’ਤੇ ਮੌਜੂਦ ਨਹੀਂ ਮਿਲਿਆ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

