ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ: ਬੈਂਸ

ਸੂਬੇ ਦੀ ਰਾਜਧਾਨੀ ਖੋਹਣ ਦੀ ਕੇਂਦਰ ਸਰਕਾਰ ਦੀ ਹਰ ਕਾਰਵਾਈ ਦਾ ਡਟਕੇ ਵਿਰੋਧ ਕਰੇਗੀ ਕਾਂਗਰਸ
ਸਿਮਰਜੀਤ ਸਿੰਘ ਬੈਂਸ
Advertisement

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਜਵੀਜ਼ਤ 131ਵੇਂ ਸੰਵਿਧਾਨਕ ਸੋਧ ਬਿੱਲ ਰਾਹੀਂ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੀ ਤਿਆਰੀ ਚੱਲ ਰਹੀ ਹੈ, ਜਿਸਦਾ ਕਾਂਗਰਸ ਪਾਰਟੀ ਹਰ ਪੱਧਰ ’ਤੇ ਵਿਰੋਧ ਕਰੇਗੀ।

ਇੱਥੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਈ ਸਾਲਾਂ ਤੋਂ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਦੂਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦਰਿਆਵਾਂ ਦੇ ਪਾਣੀਆਂ ਤੋਂ ਲੈ ਕੇ ਪੰਜਾਬ ਯੂਨੀਵਰਸਿਟੀ ਤੱਕ ਕੇਂਦਰ ਲਗਾਤਾਰ ਪੰਜਾਬ ਦੇ ਹੱਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਸੰਵਿਧਾਨਿਕ ਸੰਘੀ ਢਾਂਚੇ ਅਤੇ ਪੰਜਾਬ ਦੀ ਦਾਅਵੇਦਾਰੀ ’ਤੇ ਹਮਲਾ ਹੈ।

Advertisement

ਬੈਂਸ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ ਅਤੇ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਦੋਸ਼ ਲਾਉਂਦਿਆ ਕਿਹਾ ਕਿ ਇਸ ਪਾਰਟੀ ਦੇ ਆਗੂਆਂ ਨੇ ਵੀ ਕੇਂਦਰ ਦੇ ਇਸ ਫ਼ੈਸਲੇ ’ਤੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਆਗੂ ਕੇਂਦਰ ਕੋਲੋਂ ਫੰਡ ਲੈਣ ਲਈ ਤਾਂ ਬਹੁਤ ਰੌਲਾ ਪਾਉਂਦੇ ਹਨ ਪਰ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਉਹ ਚੁੱਪ ਕਿਉਂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣਾ ਹੱਕ ਲੈਣਾ ਜਾਣਦੇ ਹਨ ਅਤੇ ਕਾਂਗਰਸ ਪਾਰਟੀ ਕੇਂਦਰ ਨੂੰ ਪੰਜਾਬ ਦਾ ਹੱਕ ਕਦੇ ਵੀ ਖੋਹਣ ਨਹੀਂ ਦੇਵੇਗੀ ਅਤੇ ਜ਼ਰੂਰਤ ਪੈਣ ’ਤੇ ਹਰ ਕਦਮ ਚੁੱਕੇਗੀ।

Advertisement
Show comments