DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Open Debate: ਖੁੱਲ੍ਹੀ ਬਹਿਸ ਦੀ ਚੁਣੌਤੀ ਦੇ ਕੇ ਨਾ ਪੁੱਜੇ ਮੰਤਰੀ ਸੌਂਦ

ਆਰ ਐੱਸ ਪੀ ਆਗੂਆਂ ਨੇ ਦੋ ਉਡੀਕ ਕੀਤੀ; ਤੱਥਾਂ ਅਤੇ ਸਰਕਾਰੀ ਰਿਕਾਰਡ ਦੇ ਆਧਾਰ ’ਤੇ ਜਵਾਬਦੇਹੀ ਮੰਗੀ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਉਡੀਕ ਕਰਦੇ ਹੋਏ ਆਰ ਐੱਸ ਪੀ ਆਗੂ।
Advertisement

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਰੋਧੀ ਧਿਰਾਂ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ ਐੱਸ ਪੀ) ਦੇ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਆਪਣੀ ਟੀਮ ਸਮੇਤ ਅੱਜ ਲਲਹੇੜੀ ਚੌਕ ਪਹੁੰਚੇ। ਉਨ੍ਹਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਮੰਤਰੀ ਦੀ ਉਡੀਕ ਕੀਤੀ, ਪਰ ਉਹ ਬਹਿਸ ਲਈ ਨਹੀਂ ਪੁੱਜੇ। ਇਸ ਤੋਂ ਬਾਅਦ ਵਿਰੋਧੀ ਆਗੂਆਂ ਨੇ ਮੰਤਰੀ ਦੀ ਗ਼ੈਰਹਾਜ਼ਰੀ ’ਤੇ ਸਵਾਲ ਚੁੱਕੇ।

ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਪ੍ਰਧਾਨ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਜਨਤਕ ਨੁਮਾਇੰਦਿਆਂ ਨੂੰ ਸਿਰਫ਼ ਚੁਣੌਤੀਆਂ ਦੇਣ ਦੀ ਥਾਂ ਲੋਕਾਂ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ। ਜਦਕਿ ਜਥੇਦਾਰ ਖਾਲਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਤੱਥਾਂ ਅਤੇ ਸਰਕਾਰੀ ਰਿਕਾਰਡ ਦੇ ਆਧਾਰ ਉੱਤੇ ਬਹਿਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸੇ ਦੌਰਾਨ ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਇਮਾਰਤਾਂ ਜਾਂ ਸੜਕਾਂ ਬਣਾਉਣਾ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਸਾਫ਼ ਹਵਾ, ਪੀਣ ਵਾਲਾ ਪਾਣੀ, ਮਿਆਰੀ ਸਿਹਤ ਸੇਵਾਵਾਂ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਨਅਤੀ ਵਿਕਾਸ ਦੇ ਨਾਂ ਉੱਤੇ ਕੁਦਰਤੀ ਸਰੋਤਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਥਾਨਕ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਉੱਤੇ ਨੌਕਰੀਆਂ ਦੇਣ ਦੀ ਮੰਗ ਵੀ ਉਠਾਈ ਗਈ। ਆਗੂਆਂ ਨੇ ਮੰਤਰੀ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਮੀਡੀਆ ਰਾਹੀਂ ਦੇਣ ਲਈ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਜਨਤਾ ਦੇ ਸਵਾਲਾਂ ਤੋਂ ਭੱਜਣ ਵਾਲੇ ਅਜਿਹੇ ਭਗੌੜੇ ਆਗੂਆਂ ਨੂੰ ਲੋਕ 2027 ਦੀਆਂ ਚੋਣਾਂ ਵਿੱਚ ਆਪਣੀ ਵੋਟ ਨਾਲ ਕਰਾਰਾ ਜਵਾਬ ਦੇਣਗੇ। ਇਸ ਦੌਰਾਨ ਜਸਪਾਲ ਸਿੰਘ ਖਾਲਸਾ, ਅਵਤਾਰ ਸਿੰਘ ਖਾਲਸਾ, ਸ਼ਮਸ਼ੇਰ ਸਿੰਘ ਖਾਲਸਾ, ਜਸਕਰਨ ਸਿੰਘ, ਵਿਪਨ ਕਥੂਰੀਆ, ਅਮਰੀਕ ਸਿੰਘ ਖੰਨਾ, ਬਲਵੰਤ ਸਿੰਘ, ਦਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement
×