ਪੱਤਰ ਪ੍ਰੇਰਕ
ਸਮਰਾਲਾ, 19 ਅਪਰੈਲ
ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੁਨੀਲ ਪ੍ਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਅਤੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸੋਨੀ ਸੱਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਜਾਤ ਦੇ ਆਧਾਰ ’ਤੇ ਵੰਡ ਕਰ ਕੇ ਬਿਜਲੀ ਮੁਆਫੀ ਸਬੰਧੀ ਜੋ ਐਲਾਨ ਕੀਤਾ ਗਿਆ ਹੈ, ਬ੍ਰਾਹਮਣ ਸਭਾ ਪੰਜਾਬ ਇਸ ਫੈਸਲੇ ਦਾ ਪੂਰੀ ਤਰ੍ਹਾਂ ਡਟ ਕੇ ਵਿਰੋਧ ਕਰਦੀ ਹੈ। ਸਭਾ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਜਰਨਲ ਸ਼੍ਰੇਣੀ ਨੂੰ ਇਸ ਤਰ੍ਹਾਂ ਨਜ਼ਰ ਅੰਦਾਜ਼ ਨਾ ਕਰੇ, ਕਿਉਂਕਿ ਅੱਜ ਕੱਲ੍ਹ ਦੇ ਸਮੇਂ ਵਿੱਚ ਜਨਰਲ ਸ਼੍ਰੀ ਨਾਲ ਸਬੰਧਿਤ ਬਹੁਤ ਸਾਰੇ ਅਜਿਹੇ ਪਰਿਵਾਰ ਹਨ, ਜਿਨ੍ਹਾਂ ਦਾ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲਦਾ ਹੈ ਅਤੇ ਐਸ.ਸੀ., ਬੀ.ਸੀ. ਨਾਲ ਸਬੰਧਿਤ ਅਜਿਹੇ ਪਰਿਵਾਰ ਵੀ ਹਨ ਜਿਨ੍ਹਾਂ ਦੀ ਆਮਦਨ ਲੱਖਾਂ ਵਿੱਚ ਹੋਣ ਦੇ ਬਾਵਜੂਦ ਪੰਜਾਬ ਜਾਂ ਕੇਂਦਰ ਸਰਕਾਰ ਦੀਆਂ ਰਿਜਰਵ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਸਹੂਲਤਾਂ ਦਾ ਐਲਾਨ ਲੋਕਾਂ ਨੂੰ ਆਪਸ ਵਿੱਚ ਜਾਤੀ ਦੇ ਆਧਾਰ ’ਤੇ ਵੰਡ ਕੇ ਕਰੇ।