ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੁਧਿਆਣਾ ’ਚ ਵਿਰੋਧੀ ਪਾਰਟੀਆਂ ਨੇ ਮੇਅਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਭਾਜਪਾ ਦੇ ਧਰਨੇ ਵਿੱਚ ਸਮਰਥਣ ਦੇਣ ਪੁੱਜੇ ਕਾਂਗਰਸੀ ਤੇ ਅਕਾਲੀ ਦਲ ਦੇ ਕੌਂਸਲਰ
ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ। -ਫੋਟੋ: ਅਸ਼ਵਨੀ ਧੀਮਾਨ
Advertisement

ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਹੁੰਚੇ

ਵਿਕਾਸ ਕਾਰਜਾਂ ਦੇ ਮੁੱਦੇ ’ਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਭਾਜਪਾ ਕੌਂਸਲਰਾਂ ਵਿਚਾਲੇ ਛਿੜੀ ਸਿਆਸੀ ਜੰਗ ਹੁਣ ਵਧਦੀ ਜਾ ਰਹੀ ਹੈ। ਭਾਜਪਾ ਦੇ ਕੌਂਸਲਰਾਂ ਵੱਲੋਂ ਸ਼ੁੱਕਰਵਾਰ ਤੋਂ ਹੀ ਜ਼ੋਨ-ਡੀ ਵਿੱਚ ਲਗਾਤਾਰ ਧਰਨਾ ਜਾਰੀ ਹੈ। ਸ਼ਨਿੱਚਰਵਾਰ ਦੁਪਹਿਰ ਨੂੰ ਧਰਨਾਕਾਰੀਆਂ ਦਾ ਸਾਥ ਦੇਣ ਦੇ ਲਈ ਕਾਂਗਰਸ ਤੇ ਅਕਾਲੀ ਦਲ ਦੇ ਕੌਂਸਲਰ ਵੀ ਪੁੱਜ ਗਏ। ਇਥੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਨੇ ਇਕੱਠੇ ਹੋ ਕੇ ਮੇਅਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਦੇਰ ਸ਼ਾਮ ਭਾਜਪਾ ਦੇ ਕਾਰਜ਼ਕਾਰੀ ਸੂਬਾ ਪ੍ਰਧਾਨ ਵਿਧਾਇਕ ਅਸ਼ਵਨੀ ਸ਼ਰਮਾ ਵੀ ਧਰਨੇ ’ਤੇ ਪਹੁੰਚ ਗਏ ਜਿਨ੍ਹਾਂ ਭਾਜਪਾ ਕੌਂਸਲਰਾਂ ਦੇ ਧਰਨੇ ਦਾ ਸਮਰਥਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਦੇ ਜ਼ਿਲ੍ਹੇ ਵਿੱਚ ‘ਆਪ’ ਦਾ ਇਹੀ ਹਾਲ ਹੈ ਤੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਧਰਨੇ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਜਪਾ ਦੇ ਕੌਂਸਲਰਾਂ ਦੀ ਸੁਣਵਾਈ ਨਹੀਂ ਹੁੰਦੀ ਤੇ ਮੇਅਰ ਭਾਜਪਾ ਕੌਂਸਲਰ ਨਾ ਕੀਤੇ ਗ਼ਲਤ ਵਿਵਹਾਰ ਲਈ ਮੁਆਫ਼ੀ ਨਹੀਂ ਮੰਗਦੀ, ਉਦੋਂ ਤੱਕ ਧਰਨਾ ਜਾਰੀ ਰਹੇਗੀ।

Advertisement

ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਜ਼ੋਨ ਡੀ ਵਿੱਚ ਧਰਨਾ ਸਾਰੀ ਰਾਤ ਗੱਦੇ ਲਗਾ ਕੇ ਧਰਨਾ ਦਿੱਤਾ, ਉਹ ਉਥੇ ਹੀ ਸੁੱਤੇ ਵੀ। ਅੱਜ ਸਵੇਰੇ ਤੋਂ ਹੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ, ਜ਼ਿਲ੍ਹਾ ਮੁਖੀ ਨੇ ਆਪਣੀ ਪਾਰਟੀ ਦੇ ਕੌਂਸਲਰਾਂ ਦਾ ਸਾਥ ਦੇਣ ਲਈ ਧਰਨਾ ਸਥਾਨ ’ਤੇ ਪੁੱਜੇ। ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਨੇ ਦੋਸ਼ ਲਗਾਇਆ ਕਿ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਆਪਣੀ ਅਸਫਲਤਾ ਨੂੰ ਛੁਪਾਉਣ ਲਈ ਮਾੜਾ ਵਿਵਹਾਰ ਕਰ ਰਹੀ ਹੈ। ਵਿਧਾਇਕਾਂ ਦੇ ਸ਼ਹਿਰ ਵਿੱਚ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨਾਲ ਦੁਰਵਿਵਹਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਾਰਡਾਂ ਵਿੱਚ ਕੰਮ ਰੋਕਿਆ ਜਾ ਰਿਹਾ ਹੈ। ਭਾਜਪਾ ਕੌਂਸਲਰਾਂ ਨੇ ਕਿਹਾ ਕਿ ਜਦੋਂ ਤੱਕ ਮੇਅਰ ਇੰਦਰਜੀਤ ਕੌਰ ਮੁਆਫ਼ੀ ਨਹੀਂ ਮੰਗਦੀ, ਧਰਨਾ ਉਦੋਂ ਤੱਕ ਨਹੀਂ ਹਟਾਇਆ ਜਾਵੇਗਾ।

ਮੇਅਰ ਨੇ ਕੌਸਲਰਾਂ ਨਾਲ ਸਕੂਲ ਦੇ ਬੱਚਿਆਂ ਵਾਂਗ ਵਿਵਹਾਰ ਕੀਤਾ: ਗੋਰਾ

ਭਾਜਪਾ ਕੌਂਸਲਰ ਗੁਰਪ੍ਰੀਤ ਸਿੰਘ ਗੋਰਾ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਮੇਅਰ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਮੇਅਰ ਇਸ ਤਰ੍ਹਾਂ ਦਾ ਵਿਵਹਾਰ ਕਰਨਗੇ। ਉਨ੍ਹਾਂ ਕਿਹਾ ਕਿ ਮੇਅਰ ਨੇ ਕੌਂਸਲਰਾਂ ਨੂੰ ਵੀ ਆਪਣਾ ਸਕੂਲੀ ਬੱਚੇ ਸਮਝ ਲਿਆ ਤੇ ਪਿ੍ਰੰਸੀਪਲ ਵਾਂਗ ਹੀ ਕੌਂਸਲਰਾਂ ਨਾਲ ਵਿਵਹਾਰ ਕੀਤਾ। ਮੇਅਰ ਨੂੰ ਬੋਲਣਾ ਨਹੀਂ ਆਉਂਦਾ ਅਤੇ ਨਾ ਹੀ ਕਿਸ ਨਾਲ ਗੱਲ ਕਰਨੀ ਹੈ, ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਹੈ। ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਪਹਿਲੀ ਵਾਰ ਕੌਂਸਲਰ ਬਣੀ ਹੈ, ਜਦੋਂ ਕਿ ਭਾਜਪਾ ਵਿੱਚ ਬਹੁਤ ਸਾਰੇ ਕੌਂਸਲਰ ਹਨ ਜੋ ਤਿੰਨ ਤੋਂ ਚਾਰ ਵਾਰ ਜਿੱਤੇ ਹਨ। ਗੋਰਾ ਨੇ ਦੋਸ਼ ਲਗਾਇਆ ਕਿ ਮੇਅਰ ਇਸ ਗੱਲ ਦੀ ਗੱਲ ਕਰ ਰਹੇ ਹਨ ਕਿ ਭਾਜਪਾ ਕੌਂਸਲਰਾਂ ਨੇ ਔਰਤ ਨਾਲ ਦੁਰਵਿਵਹਾਰ ਕੀਤਾ ਹੈ । ਜਦੋਂ ਕਿ ਭਾਜਪਾ ਕੌਂਸਲਰਾਂ ਵਿੱਚ ਇੱਕ ਮਹਿਲਾ ਕੌਂਸਲਰ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੇਅਰ ਨੂੰ ਕੰਮ ਕਰਨ ਦਾ ਕੋਈ ਤਜਰਬਾ ਨਹੀਂ ਹੈ।

Advertisement