ਅਕਾਲੀ ਆਗੂ ਨੂੰ ਬਸਪਾ ਦੇ ਚੋਣ ਨਿਸ਼ਾਨ ਤੋਂ ਲੜਾਉਣ ਦਾ ਵਿਰੋਧ

ਅਕਾਲੀ ਆਗੂ ਨੂੰ ਬਸਪਾ ਦੇ ਚੋਣ ਨਿਸ਼ਾਨ ਤੋਂ ਲੜਾਉਣ ਦਾ ਵਿਰੋਧ

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਪੱਪੀ ਸਪਰਾ ਤੇ ਹੋਰ। -ਫੋਟੋ- ਰਾਏਕੋਟੀ

ਰਾਮ ਗੋਪਾਲ ਰਾਏਕੋਟੀ

ਰਾਏਕੋਟ, 27 ਨਵੰਬਰ

ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਪਸੀ ਸਮਝੌਤੇ ਤਹਿਤ ਰਾਏਕੋਟ ਸੀਟ ਬਸਪਾ ਨੂੰ ਦਿੱਤੀ ਗਈ ਹੈ। ਇਸ ਤਰ੍ਹਾਂ ਰਾਏਕੋਟ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਨੂੰ ਬਸਪਾ ਦੇ ਚੋਣ ਨਿਸ਼ਾਨ ‘ਹਾਥੀ’ ’ਤੇ ਹੀ ਚੋਣ ਲੜਾਏ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ।

ਇਸ ਸਬੰਧੀ ਅੱਜ ਬਸਪਾ ਦੇ ਸ਼ਹਿਰੀ ਪ੍ਰਧਾਨ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਪੱਪੀ ਸਪਰਾ ਵੱਲੋਂ ਮੀਟਿੰਗ ਕਰਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਰਾਏਕੋਟ ਹਲਕੇ ਤੋਂ ਬਸਪਾ ਹੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ। ਮੀਟਿੰਗ ਵਿੱਚ ਕਿਹਾ ਗਿਆ ਕਿ ਰਾਏਕੋਟ ਸੀਟ ਜੇਕਰ ਬਸਪਾ ਨੂੰ ਦੇਣ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਲੜਾਉਣੀ ਹੈ ਤਾਂ ਇਹ ਸੀਟ ਅਕਾਲੀ ਦਲ ਨੂੰ ਹੀ ਦੇ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜੇ ਪਾਰਟੀ ਇਸ ਗੱਲ ਤੇ ਵਿਚਾਰ ਨਹੀਂ ਕਰਦੀ ਦੇ ਬਸਪਾ ਪਾਰਟੀ ਨਾਲ ਸਬੰਧਿਤ ਉਮੀਦਵਾਰ ਚੋਣ ਮੈਦਾਨ ’ਚ ਨਹੀਂ ਉਤਾਰਦੀ ਤਾਂ ਉਹ ਆਪਣੇ ਸਮੱਰਥਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ। ਇਸ ਮੌਕੇ ਸਰਵਨ ਰਾਮ, ਨਾਜਰ ਸਿੰਘ,. ਬੱਗਾ ਸਿੰਘ, ਹਰਬੰਸ ਸਿੰਘ ਪ੍ਰਧਾਨ, ਸਾਧੂ ਵਰਮਾਂ, ਗੁਰਮੀਤ ਸਿੰਘ, ਕੁਲਦੀਪ ਸਿੰਘ, ਸਰਵਣ ਸਿੰਘ, ਰਾਜ ਕੁਮਾਰ ਰਾਜੂ, ਰਾਮ ਚੰਦਰ, ਜਮੱਤ ਪ੍ਰਸ਼ਾਦ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All