DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ ’ਚ ਲਾਉਣ ਦਾ ਵਿਰੋਧ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਲਾਉਣ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ...

  • fb
  • twitter
  • whatsapp
  • whatsapp
Advertisement

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਲਾਉਣ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ, ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ, ਸੁਖਦੇਵ ਰਾਣਾ, ਹਰਜੀਤ ਸਿੰਘ ਬਲਾਹੜੀ, ਅਰੁਣ ਕੁਮਾਰ ਅਨੰਦ, ਡਾ. ਹਰਜੀਤ ਸਿੰਘ ਰਤਨ, ਮਨਜੀਤ ਸਿੰਘ, ਰਵਿੰਦਰ ਸਿੰਘ ਜਲੰਧਰ, ਬਲਜੀਤ ਸਿੰਘ ਕਪੂਰਥਲਾ, ਜਗਤਾਰ ਸਿੰਘ ਨੇ ਕਿਹਾ ਕਿ ਇਹ ਪ੍ਰੀਪਿਆ ਵਿਦਿਆਰਥੀਆਂ ਨੂੰ ਪਰਖਣ ਦੀ ਥਾਂ ਤੇ ਪ੍ਰਾਇਮਰੀ ਤੇ ਮਾਸਟਰ ਕੇਡਰ ਨੂੰ ਪਰਖਣ ਲਈ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਸ ਪ੍ਰੀਖਿਆ ਦੇ ਅਰਥ ਹੀ ਬਦਲ ਗਏ ਹਨ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਹਜ਼ਾਰਾਂ ਕਰਮਚਾਰੀ ਆਪਣੀ ਬਣਦੀ ਤਰੱਕੀ ਨੂੰ ਉਡੀਕ ਕੇ ਸੇਵਾਮੁਕਤ ਹੋ ਰਹੇ ਹਨ ਪਰ ਵਿਭਾਗ ਵੱਲੋਂ ਕਦੇ ਟੈੱਟ ਤੇ ਕਦੇ ਕੋਰਟ ਕੇਸ ਦਾ ਬਹਾਨਾ ਲਾ ਕੇ ਤਰੱਕੀਆਂ ਨੂੰ ਟਾਲਿਆ ਜਾ ਰਿਹਾ ਹੈ। ਹੁਣ ਵਿਭਾਗ ਨੇ ਇਹ ਤੁਗਲਕੀ ਫੁਰਮਾਨ ਜਾਰੀ ਕਰਦਿਆਂ ਫਰਵਰੀ ਵਿੱਚ ਸ਼ੁਰੂ ਹੋ ਰਹੀਆਂ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਅਕ ਵਜੋਂ ਨਿਯੁਕਤ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸਮੂਹ ਜਥੇਬੰਦੀ ਨੇ ਸਰਕਾਰ ਦੇ ਇਸ ਗ਼ਲਤ ਹੁਕਮ ਦਾ ਡਟਵਾਂ ਵਿਰੋਧ ਕਰਦਿਆਂ ਇਸ ਤੁਗਲਕੀ ਫ਼ੁਰਮਾਨ ਨੂੰ ਫੌਰੀ ਰੱਦ ਕਰਨ ਦੀ ਮੰਗ ਕੀਤੀ ਹੈ।

Advertisement
Advertisement
×