DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ

ਐੱਸ ਡੀ ਐੱਮ ਰਾਹੀਂ ਭਾਰਤੀ ਪ੍ਰੈੱਸ ਕੌਂਸਲ ਦੇ ਚੇਅਰਮੈਨ ਨੂੰ ਮੰਗ ਪੱਤਰ ਭੇਜਿਆ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਪਾਇਲ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਪੱਤਰਕਾਰ।
Advertisement

ਲੁਧਿਆਣਾ ਕਮਿਸ਼ਨਰੇਟ ਪੁਲੀਸ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਪੱਤਰਕਾਰ ਮਨਦੀਪ ਮੱਕੜ, ਮਨਿੰਦਰਜੀਤ ਸਿੰਘ ਸਿੱਧੂ (ਲੋਕ ਅਵਾਜ਼), ਮਿੰਟੂ ਗੁਰੂਸਰੀਆ ਅਤੇ ਆਰ ਟੀ ਆਈ ਕਾਰਕੁਨ ਮਾਣਕ ਗੋਇਲ ਸਮੇਤ 10 ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕਰਨ ਵਿਰੁੱਧ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਸਥਾਨਕ ਇਕਾਈ ਨੇ ਰੋਸ ਪ੍ਰਗਟ ਕਰਦਿਆਂ ਕਾਰਜਕਾਰੀ ਪ੍ਰਧਾਨ ਕੰਵਰਪਾਲ ਪਾਲ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਅਤੇ ਸਕੱਤਰ ਦੇ ਨਾਂ ਮੰਗ-ਪੱਤਰ ਐੱਸ.ਡੀ.ਐੱਮ ਰਾਏਕੋਟ ਪਾਇਲ ਗੋਇਲ ਨੂੰ ਸੌਂਪਿਆ। ਆਗੂਆਂ ਨੇ ਪ੍ਰੈੱਸ ਦੀ ਆਜ਼ਾਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਉਪਰ ਵਧ ਰਹੇ ਹਮਲਿਆਂ ਉਪਰ ਚਿੰਤਾ ਪ੍ਰਗਟ ਕਰਦਿਆਂ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।

ਇਸ ਮੌਕੇ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਲਿੱਤਰ, ਹਰਪ੍ਰੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਧਾਲੀਵਾਲ, ਸੁਨੀਲ ਅਗਰਵਾਲ, ਗੁਰਚਰਨ ਸਿੰਘ ਹੂੰਝਣ ਅਤੇ ਜਗਰੂਪ ਸਿੰਘ ਵੀ ਸ਼ਾਮਲ ਸਨ। ਜਥੇਬੰਦੀ ਨੇ ਪ੍ਰੈੱਸ ਕੌਂਸਲ ਤੋਂ ਮਾਮਲੇ ਵਿੱਚ ਦਖ਼ਲ ਦੀ ਮੰਗ ਕਰਦਿਆਂ ਪੁਲੀਸ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਸਰਕਾਰ ਨੂੰ ਕੇਸ ਰੱਦ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement
×