ਖੇਤੀ ਅਰਡੀਨੈਂਸਾਂ ਤੇ ਬਿਜਲੀ ਐਕਟ ਦਾ ਵਿਰੋਧ

ਖੇਤੀ ਅਰਡੀਨੈਂਸਾਂ ਤੇ ਬਿਜਲੀ ਐਕਟ ਦਾ ਵਿਰੋਧ

ਮੀਟਿੰਗ ਮਗਰੋਂ ਖਡ਼੍ਹੇ ਆਗੂ ਤੇ ਵਰਕਰ।-ਫੋਟੋ: ਢਿੱਲੋਂ

ਚਰਨਜੀਤ ਸਿੰਘ ਢਿੱਲੋਂ
ਜਗਰਾਉਂ,10 ਜੁਲਾਈ

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਜਗਰਾਉਂ ਦੇ ਕਿਸਾਨ ਪ੍ਰਤੀਨਿਧਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ’ਤੇ ਧੱਕੇ ਨਾਲ ਥੋਪੇ ਜਾ ਰਹੇ ਖੇਤੀ ਆਰਡੀਨੈਂਸਾਂ ਦੀ ਨਿਖੇਧੀ ਕੀਤੀ। ਉਨ੍ਹਾਂ ਬਿਜਲੀ ਐਕਟ 2020 ਖ਼ਿਲਾਫ਼ ਵੀ ਸੰਘਰਸ਼ ਤੇਜ਼ ਕਰਨ ਦੀ ਗੱਲ ਆਖੀ। ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਸਰਕਾਰੀ ਧੱਕੇਸ਼ਾਹੀਆਂ ਖਿਲਾਫ 20 ਤੋਂ 26 ਜੁਲਾਈ ਤੱਕ ਪਿੰਡ-ਪਿੰਡ ਰੋਸ ਮੁਜ਼ਾਹਰੇ ਹੋਣਗੇ । ਅਕਾਲੀ-ਭਾਜਪਾ ਵਿਧਾਇਕਾਂ, ਲੋਕ ਸਭਾ ਮੈਂਬਰਾਂ ਦੇ ਘਿਰਾਉ ਕੀਤੇ ਜਾਣਗੇ। ਮੀਟਿੰਗ ਦੌਰਾਨ ਜਗਰਾਉਂ ਬਲਾਕ ਦੀ ਸਰਬਸੰਮਤੀ ਨਾਲ ਚੋਣ ਕਰਦਿਆਂ ਇੰਦਰਜੀਤ ਧਾਲੀਵਾਲ ਨੂੰ ਪ੍ਰਧਾਨ, ਹਰਬੰਸ ਬਾਰਦੇਕੇ ਨੂੰ ਸੀ.ਮੀਤ ਪ੍ਰਧਾਨ, ਚਮਕੌਰ ਡੱਲਾ ਨੂੰ ਮੀਤ ਪ੍ਰਧਾਨ, ਜਗਤਾਰ ਦੇਹੜਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ।

ਸੜਕਾਂ ’ਤੇ ਟਰੈਕਟਰ ਖੜ੍ਹੇ ਕਰਕੇ ਮੁਜ਼ਾਹਰਾ ਕਰਨ ਦਾ ਫ਼ੈਸਲਾ

ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਬਿੱਲ ਸੋਧ ਬਿੱਲ ਖ਼ਿਲਾਫ਼ 20 ਜੁਲਾਈ ਨੂੰ ਪੰਜਾਬ ਭਰ ਵਿੱਚ ਸੜਕਾਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਯੂਨੀਅਨ ਦੀ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ।  ਮੀਟਿੰਗ ਵਿੱਚ ਮਾਸਟਰ ਸਮਸ਼ੇਰ ਸਿੰਘ ਘੜੂੰਆਂ, ਰਾਮਕਰਨ ਸਿੰਘ ਰਾਮਾ, ਅਵਤਾਰ ਸਿੰਘ ਮੇਹਲੋਂ, ਹਰਿੰਦਰ ਸਿੰਘ ਲੱਖੋਵਾਲ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All