ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਮੁੱਲਾਂਪੁਰ ਇਲਾਕੇ ਦੇ ਪਿੰਡਾਂ ਵਿੱਚ ਇਕੱਤਰਤਾ ਦੌਰਾਨ ਅੱਜ ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਅਤੇ ਨਿੱਜੀਕਰਨ ਵੱਲ ਵਧ ਰਹੇ ਕਦਮਾਂ ਦਾ ਵਿਰੋਧ ਕੀਤਾ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ ਤੇ ਅਮਰੀਕ ਸਿੰਘ ਤਲਵੰਡੀ ਨੇ ਕਿਹਾ ਕਿ ਕੇਂਦਰੀ ਹਕੂਮਤ ਵਲੋਂ ਲਿਆਂਦੇ ਜਾ ਰਹੇ ਬਿਜਲੀ ਦੇ ਨਿੱਜੀਕਰਨ ਵਾਲੇ ਬਿਜਲੀ ਬਿੱਲ-2025 ਨੂੰ ਰੱਦ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਵੱਲੋਂ ਜਾਇਦਾਦਾਂ ਵੇਚਣ ਦੀਆਂ ਯੋਜਨਾਵਾਂ ਨੂੰ ਵਾਪਸ ਕਰਵਾਉਣ ਲਈ ‘ਬਿਜਲੀ ਬਚਾਓ ਲੋਕ ਲਹਿਰ’ ਦੀ ਉਸਾਰੀ ਵਾਸਤੇ ਪਿੰਡ-ਪਿੰਡ ਜਨਤਕ ਮੀਟਿੰਗਾਂ ਦਾ ਸਿਲਸਿਲਾ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਲਾਂਪੁਰ ਇਲਾਕੇ ਦੇ ਪਿੰਡਾਂ ਪੰਡੋਰੀ, ਮੰਡਿਆਣੀ, ਖੰਜਰਵਾਲ, ਤਲਵੰਡੀ ਕਲਾਂ ਤੇ ਪਿੰਡ ਮੁੱਲਾਂਪੁਰ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕ ਤਰੱਕੀ, ਬਿਹਤਰੀ ਤੇ ਖੁਸ਼ਹਾਲੀ ਲਈ ਸਰਕਾਰਾਂ ਚੁਣਦੇ ਹਨ ਪਰ ਹੁਣ ਸਰਕਾਰਾਂ ਲੋਕਾਂ ਦੇ ਭਲੇ ਦੀ ਥਾਂ ਕਾਰਪੋਰੇਟਾਂ ਦੇ ਪੱਖ ਵਿੱਚ ਕੰਮ ਕਰਨ ਲੱਗੀਆਂ ਹਨ। ਪਿਛਲੇ ਦਹਾਕੇ ਦੌਰਾਨ ਲਿਆਂਦੇ ਕਈ ਕਾਨੂੰਨ ਤੇ ਸੋਧਾਂ ਇਸ ਦੀ ਪ੍ਰਤੱਖ ਮਿਸਾਲ ਹਨ। ਇਨ੍ਹਾਂ ਕਰਕੇ ਹੀ ਪੂਰੇ ਦੇਸ਼ ਅੰਦਰ ਬੇਚੈਨੀ ਦਾ ਮਾਹੌਲ ਬਣਦਾ ਜਾ ਰਿਹਾ ਹੈ। ਲੋਕ ਪਹਿਲਾਂ ਹੀ ਮਹਿੰਗਾਈ ਨੇ ਨਪੀੜੇ ਹੋਏ ਹਨ ਅਤੇ ਉਪਰੋਂ ਨਿੱਤ ਨਵੇਂ ਕਾਨੂੰਨ ਤੇ ਲੋਕ ਵਿਰੋਧੀ ਫ਼ੈਸਲੇ ਲੋਕਾਂ ਦਾ ਜਿਊਣਾ ਦੁੱਭਰ ਕਰਦੇ ਜਾ ਰਹੇ ਹਨ। ਕੇਂਦਰ ਸਰਕਾਰ ਦੀ ਤਰਜ਼ 'ਤੇ ਹੀ ਸੂਬਾ ਸਰਕਾਰਾਂ ਵੀ ਕੰਮ ਕਰਨ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਹੀ ਅਣਸਰਦੀ ਲੋੜ ਹੈ ਤੇ ਇਸ ਲਈ ਲੋਕਾਂ ਨੂੰ ਇਕਜੁੱਟ ਹੋਣਾ ਪੈਦਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

