ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਪੈਂਦੇ ਪੈਟਰੋਲ ਪੰਪ, ਐੱਲਪੀਜੀ ਗੈਸ ਏਜੰਸੀਆਂ, ਮੈਰਿਜ ਪੈਲੇਸ, ਮਾਲਜ਼ ਅਤੇ ਮਨੀ ਐਕਸਚੇਂਜ ਦਫ਼ਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ-ਅੰਦਰ ਕੈਮਰੇ ਲਗਾਏ ਜਾਣ। ਇਹ ਹੁਕਮ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।