ਪੱਤਰ ਪ੍ਰੇਰਕ
ਮਾਛੀਵਾੜਾ, 7 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਤੋਂ ਹੁੰਦਾ ਹੋਇਆ ਸ਼ਹਿਰ ਵਿੱਚੋਂ ਦੀ ਲੰਘਣ ਉਪਰੰਤ ਗੁਰਦੁਆਰਾ ਸਾਹਿਬ ਪੁੱਜਾ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਮੰਗਲੀ ਤੇ ਸਰਬੰਸ ਸਿੰਘ ਮਾਣਕੀ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਮੈਨੇਜਰ ਮਲਕੀਤ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਸਮੇਂ ਜੁਝਾਰੂ ਸਿੰਘਾਂ ਵੱਲੋਂ ਗਤਕਾ ਦੇ ਕਰਤੱਬ ਦਿਖਾਏ ਗਏ। ਸੰਗਤ ਵੱਲੋਂ ਥਾਂ-ਥਾਂ ‘ਤੇ ਸਜਾਵਟੀ ਗੇਟ ਲਗਾਏ ਗਏ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵਰਤਾਏ ਗਏ। ਮਾਤਾ ਹਰਦੇਈ ਸਤਿਸੰਗ ਇਸਤਰੀ ਸਭਾ ਵੱਲੋਂ ਕੀਰਤਨ ਵੀ ਕੀਤਾ ਗਿਆ।
ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਮਨਮੋਹਣ ਸਿੰਘ ਖੇੜਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਜਸਵੀਰ ਸਿੰਘ ਢਿੱਲੋਂ, ਸਾਬਕਾ ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਚਰਨਜੀਤ ਸਿੰਘ ਲੱਖੋਵਾਲ, ਅੰਮ੍ਰਿਤਪਾਲ ਸਿੰਘ ਗੁਰੋਂ, ਬਲਵੀਰ ਸਿੰਘ ਮੁਹੱਦੀਪੁਰ, ਜਸਮੇਲ ਸਿੰਘ ਬੌਂਦਲੀ, ਬਾਬਾ ਮੋਹਣ ਸਿੰਘ, ਹਰਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਬੁਰਜ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾਵਾਚਕ ਇਕਨਾਮ ਸਿੰਘ, ਜਸਵੀਰ ਸਿੰਘ ਖਜਾਨਚੀ, ਜਸਵੀਰ ਸਿੰਘ ਗਿੱਲ, ਸੁਖਦੇਵ ਸਿੰਘ ਅਕਾਊਂਟੈਂਟ, ਸੋਨੂੰ ਕੋਟਾਲਾ, ਸ਼ਿੰਗਾਰਾ ਸਿੰਘ ਔਜਲਾ, ਹਰਜਿੰਦਰ ਸਿੰਘ ਛੌੜੀਆਂ, ਸ਼ੇਰ ਸਿੰਘ ਸ਼ੇਰਾ ਆਦਿ ਵੀ ਮੌਜੂਦ ਸਨ।
ਖੰਨਾ/ਦੋਰਾਹਾ (ਨਿੱਜੀ ਪੱਤਰ ਪ੍ਰੇਰਕ): ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਬਸੰਤ ਨਗਰ, ਸਪਰਿੰਗ ਡੇਲ ਸਕੂਲ, ਮਾਲੇਰਕੋਟਲਾ ਰੋਡ, ਹਰਿਕ੍ਰਿਸ਼ਨ ਰੋਡ, ਗੁਰਦੁਆਰਾ ਜੱਸਾ ਸਿੰਘ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਤੇ ਕੀਰਤਨੀ ਜਥੇ ਸ਼ਾਮਲ ਹੋਏ। ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਕੀਤਾ ਗਿਆ। ਵੱਖ ਵੱਖ ਥਾਵਾਂ ‘ਤੇ ਸੰਗਤ ਲਈ ਲੰਗਰ ਲਾਏ ਗਏ। ਇਸੇ ਤਰ੍ਹਾਂ ਦੋਰਾਹਾ ਦੇ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਕਲਗੀਧਰ ਸਾਹਿਬ ਤੇ ਸਤਨਾਮ ਨਗਰ ਵਿਚ ਵੀ ਨਗਰ ਕੀਤਰਨ ਸਜਾਏ ਗਏ।
ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਰਤਨ
ਲੁਧਿਆਣਾ (ਖੇਤਰੀ ਪ੍ਰਤੀਨਿਧ): ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅਤੇ ਜੀਕੇ ਅਸਟੇਟ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਵਿੱਚ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੱਚਿਆਂ ਨੇ ਗੁਰੂ ਸਾਹਿਬ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਲੈਕਚਰ ਅਤੇ ਕਵਿਤਾਵਾਂ ਦਾ ਉਚਾਰਨ ਕੀਤਾ। ਵਿਦਿਆਰਥੀਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਦਾ ਸਨਮਾਨ ਕੀਤਾ ਗਿਆ। ਨਗਰ ਕੀਰਤਨ ਵਿੱਚ ਡਾਇਰੈਕਟਰਜ਼ ਮਨਦੀਪ ਵਾਲੀਆ ਅਤੇ ਕਮਲਪ੍ਰੀਤ ਕੌਰ ਨੇ ਵੀ ਸ਼ਿਰਕਤ ਕੀਤੀ।