ਗੁਰੂ ਰਾਮਦਾਸ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਨਗਰ ਕੀਰਤਨ ਗੁਰਦੁਆਰਾ ਗੁਰੂ ਦਸਮੇਸ਼ ਸਿੰਘ ਸਭਾ ਬਲਾਕ ਜੇ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ, ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਵੱਖ-ਵੱਖ ਪਾਰਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਸੰਗਤ ਵੱਲੋਂ ਥਾਂ-ਥਾਂ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਸੀ ਜਦਕਿ ਉਸਦੀ ਤਾਬਿਆ ਰਾਗੀ ਸਿੰਘ ਕੀਰਤਨ ਕਰ ਰਹੇ ਸਨ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ , ਬੈਂਡ ਵਾਜੇ, ਸ਼ਬਦੀ ਜੱਥੇ, ਇਸਤਰੀ ਸਤਿਸੰਗ ਸਭਾਵਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਭਾਈ ਰਣਧੀਰ ਸਿੰਘ ਨਗਰ 64 ਵਰਗ ਗਜ ਦੇ ਚੌਕ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਅਤੇ ਸਾਥੀਆਂ ਵੱਲੋਂ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਚਾਹ ਸਮੋਸਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਗੋਲਡੀ, ਚੇਅਰਮੈਨ ਦਲਜੀਤ ਸਿੰਘ ਗਰੇਵਾਲ ਅਤੇ ਜਰਨਲ ਸਕੱਤਰ ਭੁਪਿੰਦਰ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।
ਇਸ ਮੌਕੇ ਦਰਸ਼ਨ ਸਿੰਘ, ਸੁਰਿੰਦਰ ਸਿੰਘ ਸਟੋਰ ਕੀਪਰ, ਰਵਿੰਦਰ ਸਿੰਘ, ਪ੍ਰਧਾਨ ਅਵਤਾਰ ਸਿੰਘ, ਮਨਮੋਹਣ ਸਿੰਘ ਕੰਗ, ਭੁਪਿੰਦਰ ਸਿੰਘ ਮਿੰਕੂ, ਨਰਿੰਦਰਪਾਲ ਸਿੰਘ ਮੱਕੜ, ਪਰਮਿੰਦਰ ਸਿੰਘ ਕੈਰੋਂ, ਮੈਡਮ ਨਿੱਕੀ ਕੋਹਲੀ, ਨਰਾਇਣ ਸਿੰਘ ਦੋਲੋ, ਗੁਰਦੀਪ ਸਿੰਘ ਮਾਂਗਟ ਅਤੇ ਸੋਨੂੰ ਛਾਬੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।