ਦਸਤ ਰੋਕੂ ਮੁਹਿੰਮ ਤਹਿਤ ਓਆਰਐੱਸ ਦੇ ਪੈਕਟ ਵੰਡੇ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਸ਼ਾ ਵਰਕਰਾਂ ਨੇ ਘਰ ਘਰ ਜਾ ਕੇ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਓਆਰਐੱਸ...
Advertisement
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਸ਼ਾ ਵਰਕਰਾਂ ਨੇ ਘਰ ਘਰ ਜਾ ਕੇ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਓਆਰਐੱਸ ਦੇ ਪੈਕਟ ਵੰਡੇ। ਇਸ ਸਬੰਧੀ ਡਾ. ਸਤਿਆਜੀਤ ਸਿੰਘ ਨੇ ਦੱਸਿਆ ਕਿ ਜੇਕਰ ਬੱਚਾ ਦਿਨ ਵਿਚ 3 ਤੋਂ ਜ਼ਿਆਦਾ ਵਾਰ ਪਾਣੀ ਵਰਗਾ ਪਖਾਨਾ ਕਰ ਰਿਹਾ ਹੈ ਤਾਂ ਉਸ ਨੂੰ ਦਸਤ ਕਿਹਾ ਜਾਂਦਾ ਹੈ ਅਤੇ ਵਾਰ ਵਾਰ ਪਖਾਨਾ ਆਉਣ ਨਾਲ ਬੱਚੇ ਨੂੰ ਪਾਣੀ ਦੀ ਕਮੀ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਜ਼ਰੂਰੀ ਹੈ ਕਿ ਹਰ ਪਖਾਨੇ ਤੋਂ ਬਾਅਦ ਬੱਚੇ ਨੂੰ ਓਆਰਐੱਸ ਦਾ ਘੋਲ ਦਿੱਤਾ ਜਾਵੇ ਅਤੇ ਨਾਲ ਹੀ 14 ਦਿਨ ਲਈ ਜ਼ਿੰਕ ਦੀ ਗੋਲੀ ਦਿੱਤੀ ਜਾਵੇ ਤਾਂ ਜੋ ਬੱਚੇ ਨੂੰ ਵਾਰ ਵਾਰ ਦਸਤ ਨਾ ਹੋਵੇ। ਗੁਰਦੀਪ ਸਿੰਘ ਨੇ ਦੱਸਿਆ ਕਿ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।
Advertisement
Advertisement