DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAD Women Wing Protests: ਜਬਰ-ਜਨਾਹ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਰੋਹ

ਮੁੱਖ ਮੰਤਰੀ ਦੇ ਘਰ ਦੇ ਘਿਰਾਓ ਲਈ ਬੀਬੀਆਂ ਦਾ ਜਥਾ ਰਵਾਨਾ

  • fb
  • twitter
  • whatsapp
  • whatsapp
featured-img featured-img
ਜਗਰਾਉਂ ਤੋਂ ਜਥਾ ਰਵਾਨਾ ਕਰਦੇ ਹੋਏ ਅਕਾਲੀ ਆਗੂ ਐੱਸ ਆਰ ਕਲੇਰ ਅਤੇ ਹੋਰ।
Advertisement

ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਇਨਸਾਫ਼ ਦੇ ਮੁੱਦੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਲਈ ਜਗਰਾਉਂ ਤੋਂ ਇਸਤਰੀ ਵਿੰਗ ਦਾ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਤੇ ਸੱਦੇ ਤਹਿਤ ਭੇਜਿਆ ਗਿਆ ਹੈ, ਜਿਸ ਦੀ ਰਹਿਨੁਮਾਈ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ ਆਰ ਕਲੇਰ ਨੇ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਇਹ ਹੈ ਕਿ ਉਸ ਨੇ ਜਬਰ-ਜਨਾਹ ਪੀੜਤ ਲੜਕੀਆਂ ਦੀ ਮਦਦ ਕਰਨ ਦੀ ਬਜਾਏ ਕਥਿਤ ਮੁਲਜ਼ਮਾਂ ਦਾ ਪੱਖ ਲਿਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਇਹ ਸਭ ਕੁਝ ਪੰਜ ਕਰੋੜ ਦੀ ਰਿਸ਼ਵਤ ਲੈ ਕੇ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੀਆਂ ਮਾਵਾਂ-ਧੀਆਂ ਕਦੇ ਵੀ ਮੁਆਫ਼ ਨਹੀਂ ਕਰਨਗੀਆਂ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪਾਰਟੀ ਪਹਿਲਾਂ ਹੀ ਇਨ੍ਹਾਂ ਸਾਰੇ ਦੋਸ਼ਾਂ ਦੀ ਸੀ ਬੀ ਆਈ ਜਾਂਚ ਦੀ ਮੰਗ ਕਰ ਚੁੱਕੀ ਹੈ। ਪੰਜਾਬ ਦੀਆਂ ਧੀਆਂ ਨੂੰ ਇਨਸਾਫ਼ ਦਿਵਾਉਣ ਅਤੇ ਭ੍ਰਿਸ਼ਟ ਆਗੂਆਂ ਨੂੰ ਬੇਨਕਾਬ ਕਰਨ ਤੱਕ ਇਹ ਸੰਘਰਸ਼ ਪੂਰੇ ਜੋਸ਼ ਨਾਲ ਜਾਰੀ ਰਹੇਗਾ। ਇਸ ਮੌਕੇ ਸਰਕਲ ਜਥੇਦਾਰ ਸ਼ਿਵਰਾਜ ਸਿੰਘ, ਪਰਮਿੰਦਰ ਸਿੰਘ ਹਠੂਰ, ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਸਮੇਤ ਕੁਲਵਿੰਦਰ ਕੌਰ ਅੱਬੂਪੁਰਾ, ਚਰਨਜੀਤ ਕੌਰ ਕਾਉਂਕੇ ਕੱਲਾਂ, ਕਰਮਜੀਤ ਕੌਰ ਹਠੂਰ, ਆਸ਼ਾ ਦੇਵੀ ਅਤੇ ਪਰਦੀਪ ਕੌਰ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।

Advertisement
Advertisement
×