ਇਥੇ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਮੋਰਚਾ ਵੱਲੋਂ ਸਮਾਣਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੱਕ ਕੀਤੀ ਜਾ ਰਹੀ ਪੈਦਲ ਵਹੀਰ ਯਾਤਰਾ ਦਾ ਇਥੇ ਸਵਾਗਤ ਕੀਤਾ ਗਿਆ। ਇਹ ਯਾਤਰਾ ਸਮਾਣਾ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਖ਼ਿਲਾਫ਼ ਪਿਛਲੇ 14 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਦੇ ਹੱਕ ਵਿਚ ਕੀਤੀ ਜਾ ਰਹੀ ਹੈ। ਭਾਈ ਖਾਲਸਾ ਦੀ ਇਕੋ ਇਕ ਮੰਗ ਹੈ ਕਿ ਬੇਅਦਬੀਆਂ ਦੇ ਕਸੂਰਵਾਰਾਂ ਵਿਰੁੱਧ ਸਖ਼ਤ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ ਪ੍ਰੰਤੂ ਪੰਜਾਬ ਸਰਕਾਰ ਇਸ ਮਸਲੇ ਸਬੰਧੀ ਗੰਭੀਰ ਨਹੀਂ ਹੈ ਜਿਸ ਕਾਰਨ ਉਹ ਧਰਨੇ ’ਤੇ ਬੈਠੇ ਹਨ। ਅੱਜ ਖੰਨਾ ਵਿੱਚ ਗੁਰੂੁ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਖੰਨਾ ਪੁੱਜਿਆ ਜਿਸ ਦਾ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਅਤੇ ਕਾਫ਼ਲੇ ਵਿਚ ਸ਼ਾਮਲ ਸੰਗਤ ਦੀ ਚਾਹ-ਬਿਸਕੁੱਟ ਨਾਲ ਸੇਵਾ ਕੀਤੀ ਗਈ। ਇਸ ਯਾਤਰਾ ਦੇ ਮੁੱਖ ਪ੍ਰਬੰਧਕ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਨੇ ਦੱਸਿਆ ਕਿ ਇਹ ਪੈਦਲ ਯਾਤਰਾ ਪਹਿਲੀ ਜਨਵਰੀ ਤੋਂ ਸਮਾਣਾ ਤੋਂ ਸ਼ੁਰੂ ਹੋਈ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੋਈ ਅਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਪੜਾਅ ਕਰਦੀ ਹੋਈ 15 ਜਨਵਰੀ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਸਮਾਪਤ ਹੋਵੇਗੀ। ਇਸ ਮੌਕੇ ਅਵਤਾਰ ਸਿੰਘ ਕੈਂਥ, ਰਵਿੰਦਰ ਸਿੰਘ ਬਬਲੂ, ਦਰਸ਼ਨ ਸਿੰਘ ਗਿੱਲ, ਸੁਖਵਿੰਦਰ ਸਿੰਘ ਸਲੌਦੀ, ਭਾਈ ਅਜੀਤ ਸਿੰਘ ਅਤੇ ਧਾਰਮਿਕ ਜਥੇਬੰਦੀਆਂ ਦੇ ਮੁਖੀ ਵੀ ਸ਼ਾਮਲ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

