DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Paddy Procurement: ਏਸ਼ੀਆ ਦੀ ਵੱਡੀ ਮੰਡੀ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ

ਮੰਤਰੀ ਸੌਂਦ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਮੰਤਰੀ ਤਰੁਨਪ੍ਰੀਤ ਸਿੰਘ ਸੌੌਂਦ ਦਾ ਸਵਾਗਤ ਕਰਦੇ ਹੋਏ ਆੜ੍ਹਤੀ ਅਤੇ ਸ਼ੈਲਰ ਮਾਲਕ।
Advertisement

ਪੰਜਾਬ ਵਿਚ ਝੋਨੇ ਦੀ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਸਬੰਧੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਆੜ੍ਹਤੀਆਂ, ਸ਼ੈਲਰ ਮਾਲਕਾਂ, ਖਰੀਦ ਏਜੰਸੀਆਂ, ਟਰਾਂਸਪੋਰਟਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਖਰੀਦ ਪ੍ਰਬੰਧਾਂ ਦੇ ਨਾਲ ਨਾਲ ਪਿਛਲੀ ਕਾਂਗਰਸ ਸਰਕਾਰ ਸਮੇਂ ਆੜ੍ਹਤੀਆਂ ਤੋਂ ਕਥਿਤ ਵਸੂਲੀ ਤੇ ਟੈਡਰਾਂ ਨਾਲ ਜੁੜੇ ਘੁਟਾਲਿਆਂ ਦਾ ਮੁੱਦਾ ਵੀ ਚਰਚਾ ਵਿੱਚ ਰਿਹਾ। ਸੌਂਦ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਆੜ੍ਹਤੀਆਂ ਨੂੰ ਲੁੱਟਿਆ ਗਿਆ ਪਰ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਅਜਿਹੀ ਵਿਵਸਥਾ ਨੂੰ ਬਦਲਿਆ ਅਤੇ ਆੜ੍ਹਤੀਆਂ ਤੋਂ ਹੋਣ ਵਾਲੀ ਵਸੂਲੀ ਨੂੰ ਬੰਦ ਕਰਵਾਇਆ ਗਿਆ। ਮੰਤਰੀ ਨੇ ਝੋਨੇ ਦੀ ਲਿਫਟਿੰਗ ਸਬੰਧੀ ਠੇਕੇਦਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਆੜ੍ਹਤੀਆਂ ਨੂੰ ਪੂਰੇ ਪੈਸੇ ਦਿੱਤੇ ਜਾਣ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਸਹਿਣ ਕੀਤੀ ਜਾਵੇਗੀ। ਮੰਤਰੀ ਨੂੰ ਭਰੋਸਾ ਦਿੱਤਾ ਕਿ ਚੁਕਾਈ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਸੌਂਦ ਨੇ ਕਿਹਾ ਕਿ ਜੇ ਝੋਨੇ ਦੀ ਢੋਆ ਢੁਆਈ ਆੜ੍ਹਤੀਆਂ ਨੂੰ ਕਰਨੀ ਪੈਂਦੀ ਹੈ ਤਾਂ ਆੜ੍ਹਤੀਆਂ ਨੂੰ ਠੇਕੇਦਾਰ ਵੱਲੋਂ ਪੂਰੇ ਪੈਸੇ ਦਿੱਤੇ ਜਾਣ ਅਤੇ ਕਿਸੇ ਨੂੰ ਵੀ ਇਕ ਵੀ ਪੈਸੇ ਦਾ ਕੱਟ ਨਾ ਲਾਇਆ ਜਾਵੇ। ਸ਼ੈਲਰ ਮਾਲਕ ਰਾਜੇਸ਼ ਡਾਲੀ ਨੇ ਸਟੋਰੇਜ਼ ਦੀ ਕਮੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਮੌਜੂਦਾ ਸਮੇਂ ਜਗ੍ਹਾ ਦੀ ਘਾਟ ਕਾਰਨ ਸ਼ੈਲਰ ਮਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਲ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ, ਐੱਸ ਡੀ ਐੱਮ ਸਵਾਤੀ ਟਿਵਾਣਾ ਹਾਜ਼ਰ ਸਨ।

Advertisement
Advertisement
×