DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਈਸੜੂ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ

ਬਾਰਦਾਨਾ, ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਤੇ ਹੋਰ।
Advertisement

ਦਾਣਾ ਮੰਡੀ ਈਸੜੂ ਵਿੱਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਰਸਮ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਵੱਲੋਂ ਅਦਾ ਕੀਤੀ ਗਈ। ਖਰੀਦ ਸ਼ੁਰੂ ਕਰਵਾਉਣ ਮਗਰੋਂ ਚੇਅਰਮੈਨ ਰਤਨਹੇੜੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਰੁਲਣਾ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋੜੀਂਦਾ ਬਾਰਦਾਨਾ ਪਹੁੰਚ ਚੁੱਕਾ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸੁਥਰੇ ਪਖਾਨਿਆਂ ਸਮੇਤ ਲਾਈਟਾਂ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਰਾਤ ਵੇਲੇ ਵੀ ਖਰੀਦ ਦਾ ਕੰਮ ਨਿਰਵਿਘਨ ਚੱਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲ ਦੀ ਲਿਫ਼ਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ। ਇਸ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਰਤਨਹੇੜੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ।

ਇਸ ਮੌਕੇ ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਹੁਕਮ ਚੰਦ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸਿੰਦਰ ਸਿੰਘ, ਨਿਰਮਲ ਸਿੰਘ ਕੋਟਲਾ ਢੱਕ, ਆੜ੍ਹਤੀ ਤੀਰਥ ਰਾਮ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ, ਹਰਮਨ ਬੈਨੀਪਾਲ, ਇੰਦਰਜੀਤ ਕੁਮਾਰ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ ਅਤੇ ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

Advertisement

Advertisement
Advertisement
×