ਝੋਨੇ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਸੰਭਾਲਿਆ ਜਾਵੇ: ਮਾਹਰ
ਪਿੰਡ ਕੁੱਪ ਕਲਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਓਪ-ਨਿਰੀਖਕ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਧਰਤੀ ਦੇ ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ । ਇਸ ਕੈਂਪ ਵਿੱਚ ਡਾ. ਰੁਕਿੰਦਰਪ੍ਰੀਤ...
Advertisement
ਪਿੰਡ ਕੁੱਪ ਕਲਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਓਪ-ਨਿਰੀਖਕ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਧਰਤੀ ਦੇ ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ । ਇਸ ਕੈਂਪ ਵਿੱਚ ਡਾ. ਰੁਕਿੰਦਰਪ੍ਰੀਤ ਸਿੰਘ (ਫਸਲ ਵਿਗਿਆਨ ਮਾਹਿਰ) ਕੇ ਵੀ ਕੇ ਸੰਗਰੂਰ (ਖੇੜੀ) ਦੁਆਰਾ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਸਬੰਧੀ ਵਿਸਥਾਰ ਤੌਰ ’ਤੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਕਾਸ ਅਫਸਰ ਮਨਿੰਦਰਦੀਪ ਸਿੰਘ ਰੋਮਾਣਾ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਵੱਖ-ਵੱਖ ਮਸ਼ੀਨਾਂ ਰਾਹੀਂ ਖੇਤ ਵਿੱਚ ਹੀ ਸੰਭਾਲਣ ਦੀ ਅਪੀਲ ਕੀਤੀ, ਪੂਸਾ ਡੀ ਕੰਪੋਜ਼ਰ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਇਸ ਸਬੰਧੀ ਕੁਝ ਨੁਕਤੇ ਸਾਂਝੇ ਕੀਤੇ। ਇਸ ਮੌਕੇ ਸਰਪੰਚ ਪਰਮਿੰਦਰ ਸਿੰਘ, ਗੁਰਤੇਜ ਸਿੰਘ ਔਲਖ ਕੁੱਪ ਕਲਾਂ, ਮੋਹਨਜੀਤ ਸਿੰਘ, ਸੰਦੀਪ ਸਿੰਘ ਅਤੇ ਗੁਰਮੇਲ ਸਿੰਘ ਗੇਲੀ ਜਿੱਤਵਾਲ ਕਲਾਂ ਹਾਜ਼ਰ ਸਨ।
Advertisement
Advertisement