ਗੁਰੂਸਰ ਸੁਧਾਰ: ਭਾਰਤਮਾਲਾ ਪ੍ਰਾਜੈਕਟ ਤਹਿਤ ਜਬਰੀ ਗ੍ਰਹਿਣ ਕੀਤੀਆਂ ਜਾ ਰਹੀਆਂ ਜ਼ਮੀਨਾਂ ਨੂੰ ਬਚਾਉਣ ਲਈ ਭਾਕਿਯੂ ਏਕਤਾ (ਉਗਰਾਹਾਂ) ਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਵੱਲੋਂ ਪਿੰਡ ਕੋਟ ਆਗਾ ਵਿੱਚ ਪੱਕਾ ਮੋਰਚਾ 68ਵੇਂ ਦਿਨ ਜਾਰੀ ਰਿਹਾ। ਕਿਸਾਨ ਆਗੂ ਚਰਨਜੀਤ ਸਿੰਘ ਫੱਲੇਵਾਲ ਅਤੇ ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਜਸਵੀਰ ਸਿੰਘ ਅਸਕਰੀਪੁਰ, ਯੁਵਰਾਜ ਸਿੰਘ ਘੁਡਾਣੀ, ਸੁਦਾਗਰ ਸਿੰਘ ਜੁੜਾਹਾਂ, ਦਰਸ਼ਨ ਸਿੰਘ ਫੱਲੇਵਾਲ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਸੁਰਿੰਦਰ ਕੌਰ ਚੀਮਾ ਨੇ ਸਭ ਵਰਗਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਲੰਗਰ ਦੀ ਸੇਵਾ ਪਿੰਡ ਕਰੌੜ ਦੀ ਸੰਗਤ ਵੱਲੋਂ ਕੀਤੀ ਗਈ। -ਪੱਤਰ ਪ੍ਰੇਰਕ