ਦੋਰਾਹਾ: ਇੱਥ ਅੱਜ ਨੇੜਲੇ ਪਿੰਡ ਬੇਗੋਵਾਲ ਵਿੱਚ ਸਰਪੰਚ ਰਣਜੀਤ ਸਿੰਘ ਦੀ ਅਗਵਾਈ ਹੇਠ ਪੰਚਾਇਤ ਦੀ ਮੀਟਿੰਗ ਹੋਈ। ਗੁਰਪ੍ਰੀਤ ਸਿੰਘ ਲਾਡੀ ਨੇ ਕਿਹਾ ਕਿ ਨਵੀਂ ਸਰਕਾਰ ਦੇ ਹੋਂਦ ਵਿਚ ਆਉਣ ਉਪਰੰਤ ਮਗਨਰੇਗਾ ਅਧੀਨ ਆਉਂਦੇ ਕਾਰਜ ਨੂੰ ਗਤੀਸ਼ੀਲ ਕਰਨ ਲਈ ਸਮੁੱਚੀ ਗ੍ਰਾਮ ਪੰਚਾਇਤ ਦੇ ਮੈਂਬਰਾਂ ਨਾਲ ਪੰਚਾਇਤ ਘਰ ਵਿੱਚ ਵਿਚਾਰਾਂ ਹੋਈਆਂ। ਇਸ ਮੌਕੇ ਮਗਨਰੇਗਾ ਕੰਮ ਸ਼ੁਰੂ ਕਰਨ ਦੀ ਪ੍ਰੀਕਿਰਿਆ ਵਿਚ ਬਰਮਾ ਬਨਾਉਣ ਅਤੇ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ। ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਗ੍ਰਾਮ ਪੰਚਾਇਤ ਬੇਗੋਵਾਲ ਪਿੰਡ ਵਿਚ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇਗੀ। ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਵੀਰ ਸਿੰਘ, ਸੁਖਦੇਵ ਸਿੰਘ, ਬਲਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਬਰਿੰਦਰ ਕੌਰ, ਕਮਲਜੀਤ ਕੌਰ, ਸਦੀਕ ਮੁਹੰਮਦ, ਚਰਨਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ