ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਫਰਵਰੀ
ਪੰਥਕ ਦਲ ਪੰਜਾਬ (ਬੰਦੀ ਸਿੰਘ ਰਿਹਾਈ ਮੋਰਚਾ) ਦੇ ਵਫ਼ਦ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਵਿਧਾਨ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਜੰਗ ਸਿੰਘ, ਭਵਨਦੀਪ ਸਿੰਘ ਅਤੇ ਸਿੱਖ ਕੈਦੀ ਸੁਬੇਗ ਸਿੰਘ ਨੇ ਸੁਖਬੀਰ ਬਾਦਲ ਨਾਲ ਪੰਜਾਬ ਅਤੇ ਪੰਥਕ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਕੀਤਾ। ਆਗੂਆਂ ਨੇ ਪੰਜਾਬ ਦੇ ਵੋਟਰਾਂ ਨੂੰ ਅਕਾਲੀ-ਬਸਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮਨਦੀਪ ਸਿੰਘ ਸਿੱਧੂ, ਅਵਜਿੰਦਰ ਸਿੰਘ ਗੋਲਡੀ, ਰਘਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਮਲਕਪੁਰ ਵੀ ਹਾਜ਼ਰ ਸਨ।