DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਦੇ ਹਿਤਾਂ ਲਈ ਪੰਥਕ ਏਕਤਾ ਜ਼ਰੂਰੀ: ਸਤਵੰਤ ਕੌਰ

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਸਾਹਨੇਵਾਲ ਵਿੱਚ ਪੰਥਕ ਇਕੱਤਰਤਾ

  • fb
  • twitter
  • whatsapp
  • whatsapp
featured-img featured-img
ਸਾਹਨੇਵਾਲ ਵਿੱਚ ਪੰਥਕ ਇਕੱਤਰਤਾ ਦੌਰਾਨ ਸ਼ਾਮਲ ਅਹੁਦੇਦਾਰ ਅਤੇ ਪਤਵੰਤੇ ਸੱਜਣ।
Advertisement

ਪੰਥਕ ਮਸਲਿਆਂ ਦੇ ਹੱਲ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਮੌਜੂਦਾ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਲਈ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਸਾਹਨੇਵਾਲ ਵਿੱਚ ਵਿਸ਼ਾਲ ਪੰਥਕ ਇਕੱਤਰਤਾ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ, ਪੰਥਕ ਆਗੂਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਪੰਥਕ ਏਕਤਾ ’ਤੇ ਜ਼ੋਰ ਦਿੱਤਾ।ਇਹ ਸਮਾਗਮ ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਤੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਦੀ ਦੇਖ-ਰੇਖ ਹੇਠ ਹੋਇਆ। ਸਮਾਗਮ ਦੌਰਾਨ ਬੀਬੀ ਸਤਵੰਤ ਕੌਰ ਨੇ ਸੰਬੋਧਨ ਕਰਦਿਆਂ ਨਿੱਜੀ ਵਿਰੋਧਾਂ ਤੋਂ ਉੱਪਰ ਉੱਠ ਕੇ ਪੰਥਕ ਭਲਾਈ ਅਤੇ ਆਪਸੀ ਭਾਈਚਾਰੇ ਲਈ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸਾਰੀਆਂ ਸ਼ਖ਼ਸੀਅਤਾਂ ਦੀ ਇਕਜੁੱਟਤਾ ਸਮੇਂ ਦੀ ਮੁੱਖ ਲੋੜ ਹੈ। ਇਕਬਾਲ ਸਿੰਘ ਝੂੰਦਾ ਅਤੇ ਸੰਤਾ ਸਿੰਘ ਉਮੈਦਪੁਰੀ ਨੇ ਵੀ ਕਿਹਾ ਕਿ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਂਝੀ ਸੋਚ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਤਾ ਸਿੰਘ ਉਮੈਦਪੁਰੀ ਵੱਲੋਂ ਪੜ੍ਹੇ ਗਏ ਸੱਤ ਅਹਿਮ ਮਤਿਆਂ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਨੇ ਬੀਬੀ ਸਤਵੰਤ ਕੌਰ ਨੂੰ ਸਿਰਪਾਓ ਭੇਟ ਕੀਤਾ। ਇਸ ਮੌਕੇ ਼ਸ਼੍ਰੋੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਗੁਰਮੋਹਨ ਸਿੰਘ ਵਾਲੀਆ, ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ, ਅਜੈਪਾਲ ਸਿੰਘ ਬਰਾੜ, ਕਰਨੈਲ ਸਿੰਘ ਪੀਰ ਮੁਹੰਮਦ, ਜਸਵੀਰ ਸਿੰਘ ਘੁੰਮਣ, ਹਰਬੰਸ ਸਿੰਘ ਮੰਝਪੁਰ, ਡਾ. ਮੁਖਤਿਆਰ ਸਿੰਘ ਫਿਰੋਜ਼ਪੁਰ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਬਲਦੇਵ ਸਿੰਘ ਮਾਣੂਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਗੁਰਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਭੰਗੂ ਆਦਿ ਹਾਜ਼ਰ ਸਨ।

Advertisement
Advertisement
×