ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 9 ਅਪਰੈਲ
ਨਗਰ ਕੌਂਸਲ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਅੱਜ ਸਰਬਸੰਮਤੀ ਨਾਲ ਸੁਦਰਸ਼ਨ ਕੁਮਾਰ ਸ਼ਰਮਾ (ਪੱਪੂ) ਨੂੰ ਪ੍ਰਧਾਨ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਬਲਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਹ ਚੋਣ ਐੱਸਡੀਐੱਮ ਪਾਇਲ ਮਨਕੰਵਲ ਸਿੰਘ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਵਿਧਾਇਕ ਲਖਵੀਰ ਸਿੰਘ ਲੱਖਾ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਅਤੇ ਕੌਂਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ 15 ਸੀਟਾਂ ਦੀ ਹੋਈ ਚੋਣ ਵਿਚ ਕਾਂਗਰਸ ਦੇ 11, ਅਕਾਲੀ ਦਲ ਦੇ 2, ਆਮ ਆਦਮੀ ਪਾਰਟੀ ਦੀ ਇਕ ਅਤੇ ਆਜ਼ਾਦ ਵਜੋਂ ਇਕ ਨੇ ਚੋਣ ਜਿੱਤੀ ਸੀ। ਅੱਜ ਦੀ ਪ੍ਰਧਾਨਗੀ ਚੋਣ ਵਿਚ ਸਾਰੇ ਮੈਬਰਾਂ ਨੇ ਇਕਜੁੱਟ ਹੋ ਕੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਪੱਪੂ ਸ਼ਰਮਾ ਨੂੰ ਪ੍ਰਧਾਨ ਚੁਣਿਆ।