ਜੀ ਐੱਨ ਕੇ ਸੀ ਡਬਲਯੂ ਵਿੱਚ ਮਾਪੇ-ਅਧਿਆਪਕ ਮਿਲਣੀ
ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਅੱਜ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਮਾਡਲ ਟਾਊਨ, ਲੁਧਿਆਣਾ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਜੀ ਐੱਨ ਕੇ ਸੀ ਡਬਲਯੂ ਟੀਮ ਦੇ ਮੈਂਬਰਾਂ ਵੱਲੋਂ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਸਟਰੀਮ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ।
ਮਾਪਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਨਵੀਂ ਸਿੱਖਿਆ ਨੀਤੀ ਤਹਿਤ ਏਬੀਸੀ ਪੋਰਟਲ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਸਮਾਗਮ ਕੋਆਰਡੀਨੇਟਰ ਮਨਪ੍ਰੀਤ ਕੌਰ ਅਤੇ ਕੋਆਰਡੀਨੇਟਰ ਡਾ. ਮਧੂ ਧਵਨ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਅਜਿਹੀਆਂ ਮੀਟਿੰਗਾਂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜੋ ਮਾਪਿਆਂ ਦੇ ਨਾਲ - ਨਾਲ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਵਿਚਾਰ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ।
