ਗਾਰਡਨ ਵੈਲੀ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
ਪ੍ਰਕਾਸ਼ ਪੁਰਬ ਮੌਕੇ ਸ਼ਬਦ ਗਾਉਂਦੇ ਹੋਏ ਵਿਦਿਆਰਥੀ। -ਫੋਟੋ: ਟੱਕਰ
Advertisement
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮਾਛੀਵਾੜਾ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਰਾਮਦਾਸ ਦੀ ਜੀਵਨੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸ਼ਬਦ ਕੀਰਤਨ, ਕਵਿਤਾ ਉਚਾਰਨ ’ਚ ਬਹੁਤ ਹੀ ਉਤਸ਼ਾਹ ਪੂਰਵਕ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਦੇ ਜੀਵਨ ਦੇ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਸਫ਼ਾਈ, ਨਿਮਰਤਾ, ਸੇਵਾ ਭਾਵਨਾ ਅਤੇ ਆਪਸੀ ਭਾਈਚਾਰੇ ਜਿਹੇ ਗੁਣਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਬੱਚਿਆਂ ਨੂੰ ਨਾਮ ਸਿਮਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਬਹੁਤ ਹੀ ਪ੍ਰੇਮ ਭਾਵਨਾ ਨਾਲ ਗੁਰੂ ਰਾਮਦਾਸ ਦੇ ਸ਼ਬਦ ਗਾਇਨ ਕੀਤੇ ਗਏ ਅਤੇ ਸ਼ਰਧਾ ਨਾਲ ਉਨ੍ਹਾਂ ਨੂੰ ਸਰਵਣ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੂਲ ਮੰਤਰ ਸਾਹਿਬ ਅਤੇ ਗੁਰੂ ਮੰਤਰ ਦੇ ਜਾਪ ਨਾਲ ਕੀਤੀ ਗਈ।
Advertisement
Advertisement