ਪਰਮਿੰਦਰ ਸਿੱਧੂ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਅੱਜ ਐਲਾਨੇ ਗਏ ਚੇਅਰਮੈਨਾਂ ਵਿੱਚ ਪਰਮਿੰਦਰ ਸਿੰਘ ਸਿੱਧੂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਹਲਕਾ ਦਾਖਾ ਦੇ ਪਾਰਟੀ ਸੰਗਠਨ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਅ...
Advertisement
ਆਮ ਆਦਮੀ ਪਾਰਟੀ ਵੱਲੋਂ ਅੱਜ ਐਲਾਨੇ ਗਏ ਚੇਅਰਮੈਨਾਂ ਵਿੱਚ ਪਰਮਿੰਦਰ ਸਿੰਘ ਸਿੱਧੂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਹਲਕਾ ਦਾਖਾ ਦੇ ਪਾਰਟੀ ਸੰਗਠਨ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਇਸ ਨੌਜਵਾਨ ਆਗੂ ਨੇ ਸਤਲੁਜ ਦਰਿਆ ਕੰਢੇ ਸਥਿਤ ਬੇਟ ਇਲਾਕੇ ਦੇ ਪਿੰਡਾਂ ਵਿੱਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮੂਲ ਰੂਪ ਵਿੱਚ ਸਿੱਧਵਾਂ ਬੇਟ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਸਿੱਧੂ ਦਾ ਪਰਿਵਾਰ ਸਰਪੰਚੀ ਕਰਨ ਤੋਂ ਇਲਾਵਾ ਲੰਮੇ ਸਮੇਂ ਤੋਂ ਸਿਆਸਤ ਨਾਲ ਜੁੜਿਆ ਰਿਹਾ ਹੈ।
Advertisement
Advertisement
×

