DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਢੀਂਡਸਾ ਦੇ ਚੇਅਰਮੈਨ ਬਣਨ ’ਤੇ ਪਾਰਟੀ ਆਗੂ ਬਾਗ਼ੋ-ਬਾਗ਼

ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਵਧਾਈਆਂ ਦਿੱਤੀਅਾਂ

  • fb
  • twitter
  • whatsapp
  • whatsapp
featured-img featured-img
ਗੁਰਜੋਤ ਢੀਂਡਸਾ ਨੂੰ ਵਧਾਈ ਦੇਣ ਮੌਕੇ ਪ੍ਰਧਾਨ ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ।
Advertisement

ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ (ਦੁੱਗਰੀ) ਨੂੰ ਸੋਸ਼ਲ ਮੀਡੀਆ ਅਤੇ ਆਈ ਟੀ ਵਿੰਗ ਪੰਜਾਬ ਦਾ ਚੇਅਰਮੈਨ ਲੱਗਣ ’ਤੇ ਪਾਰਟੀ ਆਗੂਆਂ ਵੱਲੋਂ ਮੁਬਾਰਕਬਾਦ ਦਿੱਤੀ ਗਈ। ਹਲਕਾ ਅਮਰਗੜ੍ਹ ਦੇ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਲੱਡੂ ਵੰਡੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਢੀਂਡਸਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਿਲੀ ਵੱਡੀ ਜ਼ਿੰਮੇਵਾਰੀ ਅਤੇ ਚੁਣੌਤੀ ਨੂੰ ਸਰ ਕਰਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ 2027 ਵਿਧਾਨ ਸਭਾ ਚੋਣਾਂ ਵਿੱਚ ਸੋਸ਼ਲ ਮੀਡੀਆ ਅਤੇ ਆਈ ਟੀ ਵਿੰਗ ਦਾ ਅਹਿਮ ਰੋਲ ਰਹੇਗਾ, ਜਿਸ ਦੀ ਜ਼ਿੰਮੇਵਾਰੀ ਵੀ ਹੁਣ ਇੱਕ ਨੌਜਵਾਨ ਨੂੰ ਦਿੱਤੀ ਗਈ ਹੈ। ਗੁਰਜੋਤ ਢੀਂਡਸਾ ਨੇ ਆਖਿਆ ਕਿ ਪ੍ਰਿੰਟ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਵੀ ਅੱਜ ਪਾਰਟੀਆਂ ਦਾ ਪਲੇਟਫਾਰਮ ਬਣ ਗਿਆ ਹੈ। ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਮਿਹਨਤੀ ਅਤੇ ਪਾਰਟੀ ਵਫਾਦਾਰ ਕਾਂਗਰਸੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਸੋਸ਼ਲ ਪਲੇਟਫਾਰਮ ਨਾਲ ਜੋੜ ਨਵੇਂ ਅਹੁਦੇ ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂ ਜੋ ਉਹ ਆਪਣੇ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜ ਸਕਣ। ਗੁਰਜੋਤ ਸਿੰਘ ਢੀਂਡਸਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਐੱਮ ਪੀ ਡਾ. ਅਮਰ ਸਿੰਘ, ਐੱਮ ਪੀ ਗੁਰਜੀਤ ਸਿੰਘ ਔਜਲਾ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹੋਰ ਕਾਂਗਰਸ ਦੇ ਵੱਡੇ ਚਿਹਰੇ ਸ਼ਾਮਲ ਹਨ।

Advertisement
Advertisement
×