ਸਤਵਿੰਦਰ ਬਸਰਾ
ਲੁਧਿਆਣਾ, 17 ਅਗਸਤ
ਪੀਏਯੂ ਐਂਪਲਾਈਜ਼ ਯੂਨੀਅਨ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਨੇ ਗੇਟ ਨੰਬਰ-1 ’ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਤੇ ਜਨਰਲ ਸਕੱਤਰ ਮਨਮੋਹਨ ਸਿੰਘ, ਫੋਰਥ ਕਲਾਸ ਦੇ ਪ੍ਰਧਾਨ ਬਰਿੰਦਰ ਸਿੰਘ ਪੰਡੋਰੀ ਤੇ ਜਨਰਲ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰ ਕੇ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਵਿਦਿਆਰਥੀਆਂ ਵੱਲੋਂ ਆਉਂਦੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਜਥੇਬੰਦੀਆਂ ਵੀ ਸੰਘਰਸ਼ ਦਾ ਪੂਰਾ ਸਾਥ ਦੇਣਗੀਆਂ।
ਦੂਜੇ ਪਾਸੇ, ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਬੀਤੇ ਦਿਨ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੇ ਭਰੋਸਾ ਦੇਣ ਤੋਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਗਿਆ ਸੀ। ਹੁਣ 18 ਅਗਸਤ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਬਬਨਪ੍ਰੀਤ ਸਿੰਘ, ਗੁਰਲਾਲ ਸਿੰਘ, ਦੀਪਸੀਰਤ ਸਿੰਘ, ਰਸਲੀਨ ਕੌਰ ਆਦਿ ਹਾਜ਼ਰ ਰਹਿਣਗੇ।
ਇਸ ਮੌਕੇ ਵਿਦਿਆਰਥੀਆਂ ਦੇ ਸਮਰਥਨ ’ਚ ਪਹੁੰਚੀਆਂ ਪੀਏਯੂ ਦੀਆਂ ਜਥੇਬੰਦੀਆਂ ਵੱਲੋਂ ਲਾਲ ਬਹਾਦੁਰ ਯਾਦਵ, ਨਵਨੀਤ ਸ਼ਰਮਾ, ਧਰਮਿੰਦਰ ਸਿੰਘ ਸਿੱਧੂ, ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੋਹੀ, ਕੇਸ਼ਵ ਰਾਏ ਸੈਣੀ, ਹਰਮਿੰਦਰ ਸਿੰਘ, ਮੋਹਨ ਲਾਲ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਨੰਦ ਕਿਸ਼ੋਰ, ਅਵਤਾਰ ਚੰਦ, ਅਮਰਜੀਤ ਸਿੰਘ, ਸਤਵਿੰਦਰ ਸਿੰਘ, ਪ੍ਰਿੰਸ ਗਰਗ, ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਤੇਜਿੰਦਰ ਸਿੰਘ, ਰਕੇਸ਼ ਕੁਮਾਰ, ਕੌਡਲ, ਦੀਪਕ ਕੁਮਾਰ, ਮੋਹਨ ਚੰਦ, ਮਨੋਜ ਕੁਮਾਰ ਆਦਿ ਆਗੂ ਹਾਜ਼ਰ ਸਨ।