ਪੀਏਯੂ ਮੁਲਾਜ਼ਮ ਯੂਨੀਅਨਾਂ ਪ੍ਰਦਰਸ਼ਨ ’ਤੇ ਡਟੀਆਂ

ਪੀਏਯੂ ਮੁਲਾਜ਼ਮ ਯੂਨੀਅਨਾਂ ਪ੍ਰਦਰਸ਼ਨ ’ਤੇ ਡਟੀਆਂ

ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।

ਸਤਵਿੰਦਰ ਬਸਰਾ
ਲੁਧਿਆਣਾ, 28 ਅਕਤੂਬਰ

ਪੀਏਯੂ ਦੀਆਂ ਮੁਲਾਜ਼ਮ ਯੂਨੀਅਨਾਂ ਵੱਲੋਂ ਮੰਗਾਂ ਮਨਵਾਉਣ ਲਈ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ’ਵਰਸਿਟੀ ਅਧਿਕਾਰੀਆਂ ਵੱਲੋਂ ਡਾਇਰੈਕਟਰ ਐਕਸਟੈਨਸ਼ਨ ਡਾ. ਜਸਕਰਨ ਮਾਹਲ ਨੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਉਨ੍ਹਾਂ ਮੰਗਾਂ ਉਪ ਕੁਲਪਤੀ ਅਤੇ ਹੋਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਦੂਜੇ ਪਾਸੇ, ਯੂਨੀਅਨਾਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਜਿੰਨੀ ਦੇਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਰੋਸ ਪ੍ਰਦਰਸ਼ਨ ਖ਼ਤਮ ਨਹੀਂ ਕੀਤੇ ਜਾਣਗੇ।

ਕੋਵਿਡ-19 ਤੋਂ ਬਾਅਦ ਜਿਉਂ ਹੀ ’ਵਰਸਿਟੀ ਖੁੱਲ੍ਹੀ ਇੱਥੋਂ ਦੀਆਂ ਤਿੰਨ ਮੁਲਾਜ਼ਮ ਜਥੇਬੰਦੀਆਂ ਪੀਏਯੂ ਐਂਪਲਾਈਜ਼ ਯੂਨੀਅਨ, ਪੀਏਯੂ ਟੀਚਰਜ਼ ਐਸੋਸੀਏਸ਼ਨ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਆਰੰਭ ਦਿੱਤਾ ਗਿਆ। ਇਸ ਨੂੰ ਅੱਜ 16ਵਾਂ ਦਿਨ ਹੋ ਗਿਆ ਹੈ।

ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਦੱਸਿਆ ਮੁਲਾਜ਼ਮ ਮੰਗਾਂ ਸਬੰਧੀ ’ਵਰਸਿਟੀ ਅਧਿਕਾਰੀ ਡਾ. ਜਸਕਰਨ ਮਾਹਲ ਵੱਲੋਂ ਉਨਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਵਿੱਚ ਉਹ ਤੇ ਜਨਰਲ ਸਕੱਤਰ ਮਨਮੋਹਨ ਸਿੰਘ ਸ਼ਾਮਿਲ ਹੋਏ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਜਾਣੂ ਕਰਵਾ ਦਿੱਤਾ ਹੈ। ਸ੍ਰੀ ਵਾਲੀਆ ਨੇ ਕਿਹਾ ਕਿ ਮੁਲਾਜ਼ਮ ਮੰਗਾਂ ਵਿੱਚ 9-7-2012 ਤੱਕ ਭਰਤੀ ਹੋਏ ਮੁਲਾਜ਼ਮਾਂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਧਾਰ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਏਐਸਆਈ ਦੀ ਏਐਫਓ ਦੀ ਪ੍ਰੋਮੋਸ਼ਨ ਲਈ ਪੋਸਟਾਂ ਵਿਚ ਵਾਧਾ ਕਰਨ ਅਤੇ ਕੁਆਲੀਫਕੇਸ਼ਨ ਤੇ ਤਜ਼ਰਬਾ ਘੱਟ ਕਰਨ, ਟੈਕਨੀਕਲ ਸਟਾਫ ਦੀ ਤਰੱਕੀ ਲਈ ਤਜਰਬੇ ਦਾ ਸਮਾਂ ਘਟਾਉਣ, ਜੇਈ ਅਤੇ ਐਸਡੀਓ ਦੀਆਂ ਤਰੱਕੀ ਦੀਆਂ ਪੋਸਟਾਂ ਤੁਰੰਤ ਭਰੇ ਜਾਣਾ ਆਦਿ ਸ਼ਾਮਿਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All