ਪੀਏਯੂ ਦੇ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਪੀਏਯੂ ਦੇ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਦਸੰਬਰ

ਪੀਏਯੂ ਵਿਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਅੱਜ 51ਵੇਂ ਦਿਨ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ 3 ਦਸੰਬਰ ਨੂੰ ਥਾਪਰ ਹਾਲ ਦੀ ਤਾਲਾਬੰਦੀ ਦੇ ਐਲਾਨ ਨੂੰ ਕੁੱਝ ਸਮੇਂ ਲਈ ਅੱਗੇ ਪਾ ਦਿੱਤਾ ਗਿਆ ਹੈ। ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਦੱਸਿਆ ਕਿ ਅੱਜ ਜਥੇਬੰਦੀਆਂ ਦੀ ‘ਵਰਸਿਟੀ ਅਧਿਕਾਰੀਆਂ ਡਾ. ਜਸਕਰਨ ਸਿੰਘ ਮਾਹਲ, ਡਾ. ਗੁਰਿੰਦਰ ਕੌਰ ਸੰਘਾ ਅਤੇ ਡਾ. ਨਵਤੇਜ ਸਿੰਘ ਬੈਂਸ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ ’ਤੇ ਸਹਿਮਤੀ ਵੀ ਬਣੀ ਅਤੇ ਅਧਿਕਾਰੀਆਂ ਵੱਲੋਂ ਕਈ ਮੰਗਾਂ ਮੰਨਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਥਾਪਰ ਹਾਲ ਦੀ ਤਾਲਾਬੰਦੀ ਨਾ ਕਰਨ ਅਤੇ ਬਾਹਰੋਂ ਆ ਰਹੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਵੱਲੋਂ ਕੀਤੀ ਜਾਣ ਵਾਲੀ ਰੈਲੀ ਨਾ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਵਾਲੀਆ ਨੇ ਕਿਹਾ ਕਿ ਫ਼ਿਲਹਾਲ ਇਹ ਤਾਲਾਬੰਦੀ ਮੁਲਤਵੀ ਕੀਤੀ ਜਾ ਰਹੀ ਹੈ ਪਰ ਮੰਗਾਂ ਨਾ ਮੰਨੇ ਜਾਣ ਤੱਕ ਮੁਜ਼ਾਹਰੇ ਅਤੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।

ਅੱਜ 51ਵੇਂ ਦਿਨ ਦਰਸ਼ਨ ਸਿੰਘ, ਰਾਵਲ ਸਿੰਘ ਵਾਲੀਆ, ਹਰਮਿੰਦਰ ਸਿੰਘ, ਡਾ. ਕੇਐਸ ਸੰਘਾ ਅਤੇ ਡਾ. ਡੀਕੇ ਸ਼ਰਮਾ ਧਰਨੇ ’ਤੇ ਬੈਠੇ।

ਚਿੰਤਕ ਅੰਮ੍ਰਿਤਪਾਲ ਪੀਏਯੂ ਦਾ ਦੇਹਾਂਤ

ਲੁਧਿਆਣਾ (ਖੇਤਰੀ ਪ੍ਰਤੀਨਿਧ): ਪੀਏਯੂ ਵਿੱਚੋਂ ਸੇਵਾਮੁਕਤ ਲੋਕ ਹਿੱਤਾਂ ਨੂੰ ਸਮਰਪਿਤ ਸੰਘਰਸਸ਼ੀਲ ਜਨਤਕ ਜਥੇਬੰਦੀਆਂ ਦੇ ਆਗੂ ਅੰਮ੍ਰਿਤਪਾਲ ਪੀਏਯੂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ 3 ਦਸੰਬਰ ਨੂੰ ਲੁਧਿਆਣਾ ਵਿੱਚ ਸੁਨੇਤ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਅੱਜ ਜਸਵੰਤ ਜੀਰਖ, ਸੁਰਿੰਦਰ, ਸਤੀਸ਼ ਸੱਚਦੇਵਾ, ਕਸਤੂਰੀ ਲਾਲ, ਸੁਖਪਾਲ ਪੀਏਯੂ, ਮੋਹਨ ਸਿੰਘ, ਬਲਵਿੰਦਰ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All