DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਏ ਯੂ ਐਂਪਲਾਈਜ਼ ਯੂਨੀਅਨ ਦੀ ਇਕੱਤਰਤਾ

ਜਥੇਬੰਦੀ ਦੇ ਆਗੂਆਂ ਨੇ ਸ਼ਿਰਕਤ ਕੀਤੀ; ਮੋਹਨ ਲਾਲ ਸ਼ਰਮਾ ਦਾ ਕੀਤਾ ਸਨਮਾਨ

  • fb
  • twitter
  • whatsapp
  • whatsapp
featured-img featured-img
ਮੋਹਨ ਲਾਲ ਸ਼ਰਮਾ ਦਾ ਸਨਮਾਨ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਬਲਦਵੇ ਸਿੰਘ ਵਾਲੀਆ ਅਤੇ ਹੋਰ।
Advertisement

ਪੀ ਏ ਯੂ ਐਂਪਲਾਈਜ਼ ਯੂਨੀਅਨ ਦੀ ਅਗਜ਼ੈਕਟਿਵ ਕੌਂਸਲ ਦੀ ਇਕੱਤਰਤਾ ਯੂਨੀਅਨ ਦੇ ਦਫ਼ਤਰ ਵਿੱਚ ਹੋਈ। ਇਸ ਮੌਕੇ ਜਿੱਥੇ ਮੁਲਾਜ਼ਮ ਮਸਲਿਆਂ ਸਬੰਧੀ ਗੱਲਬਾਤ ਹੋਈ ਉੱਥੇ ਇਲੈਕਟਰੀਕਲ ਵਿਭਾਗ ਤੋਂ ਐਕਸੀਅਨ ਵਜੋਂ ਸੇਵਾਮੁਕਤ ਹੋਏ ਮੋਹਨ ਲਾਲ ਸ਼ਰਮਾ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਾਮਲ ਹੋਏ। ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਸਾਰਿਆਂ ਨੂੰ ਨਿੱਘੀ ਜੀ ਆਇਆਂ ਆਖੀ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਨੇ ਆਪਣੀ ਨੌਕਰੀ ਦੌਰਾਨ ਪੀ ਏ ਯੂ ਐਂਪਲਾਈਜ਼ ਯੂਨੀਅਨ ਵਿੱਚ ਵੱਖਰੇ-ਵੱਖਰੇ ਅਹੁਦਿਆਂ ’ਤੇ ਰਹਿੰਦਿਆਂ ਮੁਲਾਜ਼ਮਾਂ ਲਈ ਕੰਮ ਕੀਤੇ। ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਕਿਹਾ ਕਿ ਮੋਹਨ ਲਾਲ ਸ਼ਰਮਾ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ। ਉਨ੍ਹਾਂ ਹਮੇਸ਼ਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ। ਉਹ 30 ਸਾਲ ਯੂਨੀਅਨ ਵਿੱਚ ਬਤੌਰ ਅਗਜ਼ੈਕਟਿਵ ਮੈਂਬਰ ਵੀ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੀ ਸ਼ਰਮਾ ਅੱਗੇ ਤੋਂ ਵੀ ਇਸੇ ਤਰ੍ਹਾਂ ਮੁਲਾਜ਼ਮਾਂ ਦੀ ਸੇਵਾ ਕਰਦੇ ਰਹਿਣਗੇ। ਇਸ ਸਮਾਗਮ ’ਚ ਇਲੈਕਟਰੀਕਲ ਵਿਭਾਗ ਦੇ ਐਕਸੀਅਨ ਗੁਰਨੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪੀ ਏ ਯੂ ਐਂਪਲਾਈਜ਼ ਯੂਨੀਅਨ ਫੈਡਰੇਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਖੰਟ, ਪੀ ਏ ਯੂ ਪ੍ਰੋਗਰੈਸਿਵ ਐਂਪਲਾਈਜ਼ ਫਰੰਟ ਦੇ ਚੇਅਰਮੈਨ ਅਵਤਾਰ ਚੰਦ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਲਾਲ ਬਹਾਦੁਰ ਯਾਦਵ, ਬਿੱਕਰ ਸਿੰਘ ਕਲਸੀ, ਨਰਿੰਦਰ ਸਿੰਘ ਸੇਖੋਂ, ਨਵਨੀਤ ਸ਼ਰਮਾ, ਕੇਸ਼ਵ ਰਾਏ ਸੈਣੀ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ, ਨੰਦ ਕਿਸ਼ੋਰ, ਪ੍ਰਿੰਸ ਗਰਗ, ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਤੇਜਿੰਦਰ ਸਿੰਘ, ਰਕੇਸ਼ ਕੁਮਾਰ ਕੌਂਡਲ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਸੈਣੀ, ਮਨਜਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×