DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PAU: ਪੀ ਏ ਯੂ ਦੇ ਵਿਦਿਆਰਥੀਆਂ ਦੀਆਂ ਕਾਢਾਂ ਦੀ ਪ੍ਰਦਰਸ਼ਨੀ

ਪੀ ਏ ਯੂ ਦੇ ਖੇਤੀਬਾੜੀ ਕਾਲਜ ਵੱਲੋਂ ਐਕਸਪੈਰੀਮੈਂਟਲ ਲਰਨਿੰਗ ਪ੍ਰੋਗਰਾਮ ਤਹਿਤ ਬੀ ਐੱਸ ਸੀ (ਆਨਰਜ਼) ਦੇ ਵਿਦਿਆਰਥੀਆਂ ਲਈ ਹੁਨਰ ਅਤੇ ਕਾਢ ਦੇ ਪ੍ਰਦਰਸ਼ਨ ਵਾਸਤੇ ਵਿਸ਼ੇਸ਼ ਪ੍ਰਦਰਸ਼ਨੀ ਲਾਈ ਗਈ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਇਸ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਸਨ।...

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨੀ ਰਾਹੀਂ ਆਪਣੀਆਂ ਕਾਢਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੀ ਏ ਯੂ ਦੇ ਵਿਦਿਆਰਥੀ।
Advertisement

ਪੀ ਏ ਯੂ ਦੇ ਖੇਤੀਬਾੜੀ ਕਾਲਜ ਵੱਲੋਂ ਐਕਸਪੈਰੀਮੈਂਟਲ ਲਰਨਿੰਗ ਪ੍ਰੋਗਰਾਮ ਤਹਿਤ ਬੀ ਐੱਸ ਸੀ (ਆਨਰਜ਼) ਦੇ ਵਿਦਿਆਰਥੀਆਂ ਲਈ ਹੁਨਰ ਅਤੇ ਕਾਢ ਦੇ ਪ੍ਰਦਰਸ਼ਨ ਵਾਸਤੇ ਵਿਸ਼ੇਸ਼ ਪ੍ਰਦਰਸ਼ਨੀ ਲਾਈ ਗਈ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਇਸ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਹੁਨਰ ਅਤੇ ਮੁਹਾਰਤ ਦੀ ਸ਼ਲਾਘਾ ਕੀਤੀ। ਡਾ. ਗੋਸਲ ਨੇ ਕਿਹਾ ਕਿ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਆਪਣੇ ਹੁਨਰ ਨੂੰ ਨਿਖਾਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ ਤਾਂ ਜੋ ਬਦਲਦੇ ਸਮੇਂ ਅਨੁਸਾਰ ਮੁਕਾਬਲੇ ਦਾ ਹਿੱਸਾ ਬਣਿਆ ਜਾ ਸਕੇ।

ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਿਧਾਂਤਕ ਜਾਣਕਾਰੀ ਅਤੇ ਵਿਹਾਰਕ ਕਾਰਜ ਵਿਚਕਾਰ ਪੁਲ ਦਾ ਕੰਮ ਕਰਦੇ ਹਨ। ਬਾਗ਼ਬਾਨੀ ਕਾਲਜ ਦੇ ਡੀਨ ਡਾ. ਰਿਸ਼ੀਇੰਦਰਾ ਸਿੰਘ ਗਿੱਲ ਅਤੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਕੀਤੀਆਂ ਨਵੀਆਂ ਕਾਢਾਂ ਅਤੇ ਵਿਚਾਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਲ ਵਾਧਾ, ਭੋਜਨ ਉਤਪਾਦ, ਜੈਵਿਕ ਉਤਪਾਦ, ਖੁੰਬਾਂ ਤੋਂ ਬਣੇ ਉਤਪਾਦ, ਬੂਟਿਆਂ ਦੀ ਪਨੀਰੀ, ਬੇਕਰੀ ਉਤਪਾਦ, ਜੀਵਾਣੂੰ ਖਾਦਾਂ ਅਤੇ ਹੋਰ ਕਈ ਤਰ੍ਹਾਂ ਦੇ ਖੇਤੀ ਆਧਾਰਿਤ ਨਿਰਮਾਣ ਪ੍ਰਦਰਸ਼ਿਤ ਕੀਤੇ ਗਏ ਸਨ। ਈ ਐੱਲ ਪੀ ਦੇ ਸੰਚਾਲਕਾਂ ਡਾ. ਜਸਪਾਲ ਸਿੰਘ ਅਤੇ ਡਾ. ਪੰਕਜ ਕੁਮਾਰ ਨੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਉਤਪਾਦਾਂ ਨੂੰ ਦਿਖਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ। ਇਸ ਦੌਰਾਨ ਮਾਈਕ੍ਰੋਬਾਇਆਲੋਜੀ ਵਿਭਾਗ ਦੇ ਯੂਨਿਟ ਨੂੰ ਪਹਿਲਾ, ਐਪੀਕਲਚਰ ਨੂੰ ਦੂਜਾ ਅਤੇ ਪਲਾਂਟ ਬਰੀਡਿੰਗ ਅਤੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਯੂਨਿਟਾਂ ਨੂੰ ਤੀਜਾ ਸਥਾਨ ਹਾਸਲ ਹੋਇਆ।

Advertisement

Advertisement
Advertisement
×