ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਅਕਤੂਬਰ
ਪੀਏਯੂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਇਕੱਤਰਤਾ ਅੱਜ ਸਟੂਡੈਂਟਸ ਹੋਮ ਵਿੱਚ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਆਸਾ ਸਿਘੰ ਪੰਨੂ ਨੇ ਸਟੇਜ ਦਾ ਸੰਚਾਲਨ ਕੀਤਾ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕੀਤਾ ਗਿਆ। ਆਸਾ ਸਿੰਘ ਨੇ ਦੱਸਿਆ ਕਿ ਸਤੰਬਰ ਵਿੱਚ ਪੰਜ ਨਵੇਂ ਪੈਨਸ਼ਨਰਾਂ ਅਤੇ ਇਕ ਫੈਮਲੀ ਪੈਨਸ਼ਨਰ ਨੇ ਐਸੋਸੀਏਸ਼ਨ ਦੀ ਮੈਂਬਰਸ਼ਿਪ ਲਈ। ਹਾਊਸ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਨਵੰਬਰ ਵਿੱਚ ਭਰੇ ਜਾਣ ਵਾਲੇ ‘ਲਾਈਵ ਸਰਟੀਫਿਕੇਟ’ ਨਾਲ ਸਬੰਧਤ ਇੱਕ ਫਾਰਮ ਵੀ ਭਰਨਾ ਜ਼ਰੂਰੀ ਹੋਵੇਗਾ। ਇਸ ਤੋਂ ਬਿਨਾਂ ਜਨਵਰੀ 2022 ਤੋਂ ਮਿਲਣ ਵਾਲਾ ਐਲਟੀਏ ਜਾਰੀ ਨਈਂ ਕੀਤਾ ਜਾਵੇਗਾ। ਮੀਟਿੰਗ ’ਚ ਜੈਪਾਲ ਸਿੰਘ ਅਤੇ ਸੁਰਿੰਦਰ ਸਿੰਘ ਮੋਹੀ ਨੇ ਕਵਿਤਾਵਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ। ਕਰਤਾਰ ਸਿੰਘ ਅਤੇ ਸਵਰਨ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ। ਰਾਣਾ ਨੇ 16-17 ਅਕਤੂਬਰ ਨੂੰ ਪੈਨਸ਼ਨਰ ਟੂਰ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਸੁਖਦੇਵ ਸਿੰਘ ਨੇ ਪ੍ਰਧਾਨਗੀ ਭਾਸ਼ਣ ਵਿੱਚ ਨਵੇਂ ਬਣੇ ਮੈਂਬਰਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਟੂਰ ’ਤੇ ਜਾਣ ਵਾਲੇ ਮੈਂਬਰਾਂ ਨੂੰ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ ਗਈਆਂ।