ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਫਰਵਰੀ
ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅੱਜ ਸਥਾਨਕ ਵਿਦਿਆਰਥੀ ਭਵਨ ਵਿੱਚ ਅਗਜੈਕਟਿਵ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਹਿਸਾਬ-ਕਿਤਾਬ ਦਾ ਲੇਖਾ-ਜੋਖਾ ਅਤੇ ਪੈਨਸ਼ਨ ਸਬੰਧੀ ਜਾਣਕਾਰੀਆਂ ਸਾਂਝੀਆਂ ਕੀਤੀਆਂ। ਮੈਂਬਰਾਂ ਲਈ ਹਰ ਸਾਲ ਦੀ ਤਰ੍ਹਾਂ ਮਾਰਚ ਮਹੀਨੇ ਵਿੱਚ ਇਤਿਹਾਸਿਕ ਥਾਵਾਂ ਦੀ ਯਾਤਰਾ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ। ਸੀਨੀਅਰ ਉਪ ਪ੍ਰਧਾਨ ਜਸਵੰਤ ਜ਼ੀਰਖ ਨੇ ਦੱਸਿਆ ਕਿ ਡਾ. ਸਰਬਜੀਤ ਸਿੰਘ ਰੇਣੂਕਾ ਨੇ ਪੈਨਸਨਰਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਲਈ ਪ੍ਰੇਰਿਆ। ਡਾ. ਐੱਚਕੇ ਤਿਵਾੜੀ ਨੇ ਹਰ ਮਨੁੱਖ ਦੀ ਸਮਾਜ ਲਈ ਬਣਦੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ। ਨਵੇਂ ਸੇਵਾਮੁਕਤ ਮੁਲਾਜ਼ਮਾਂ ਨੂੰ ਮੈਂਬਰਸ਼ਿਪ ਦਿੰਦਿਆਂ ਸਨਮਾਨਿਆ ਗਿਆ। ਪ੍ਰਧਾਨ ਸੁਖਦੇਵ ਸਿੰਘ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਜਥੇਬੰਦਕ ਤਾਕਤ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਐੱਮਐੱਸ ਪ੍ਰਮਾਰ, ਸਵਰਨ ਸਿੰਘ ਰਾਣਾ, ਤਜਿੰਦਰ ਮਹਿੰਦਰੂ, ਨਛੱਤਰ ਸਿੰਘ, ਨਿਤਿਆ ਨੰਦ, ਨਿਰਮਲ ਸਿੰਘ, ਜਰਨੈਲ ਸਿੰਘ, ਰਾਮ ਚੰਦ ਅਤੇ ਵੱਡੀ ਗਿਣਤੀ ਮੈਂਬਰ ਸ਼ਾਮਲ ਸਨ।