ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਜਨਵਰੀ
ਪੀਏਯੂ ਐਂਪਲਾਈਜ਼ ਯੂਨੀਅਨ ਵੱਲੋਂ ਪੀਏਯੂ ਟੀਚਰਜ਼ ਐਸੋੋਸੀਏਸ਼ਨ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਯੂਨੀਅਨ ਦਫ਼ਤਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਬੀਤੀ 15 ਜਨਵਰੀ ਨੂੰ ਹੋਈਆਂ ਚੋਣਾਂ ਵਿੱਚ ਡਾ. ਹਰਮੀਤ ਸਿੰਘ ਕਿੰਗਰਾ ਪ੍ਰਧਾਨ ਅਤੇ ਡਾ. ਕੇ ਐੱਸ ਸਾਂਘਾ ਜਨਰਲ ਸਕੱਤਰ ਚੁਣੇ ਗਏ ਸਨ। ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ, ਜਨਰਲ ਸਕੱਤਰ ਮਨਮੋਹਨ ਸਿੰਘ ਅਤੇ ਪੂਰੀ ਟੀਮ ਨੇ ਡਾ. ਕਿੰਗਰਾ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਹਾਰ ਪਾ ਕੇ ਸਨਮਾਨਿਤ ਕੀਤਾ। ਸ੍ਰੀ ਵਾਲੀਆ ਅਤੇ ਸ੍ਰੀ ਕਿੰਗਰਾ ਨੇ ਕਿਹਾ ਕਿ ਦੋਵੇਂ ਯੂਨੀਅਨਾਂ ਮੁਲਾਜ਼ਮਾਂ ਲਈ ਸੰਘਰਸ਼ ਕਰਦੀਆਂ ਰਹਿਣਗੀਆਂ।