ਫੂਡ ਪ੍ਰੋਸੈਸਿੰਗ ’ਚ ਸੂਬੇ ਦੀ ਅਗਵਾਈ ਕਰੇਗੀ ਪੀਏਯੂ: ਸਰਾਰੀ : The Tribune India

ਫੂਡ ਪ੍ਰੋਸੈਸਿੰਗ ’ਚ ਸੂਬੇ ਦੀ ਅਗਵਾਈ ਕਰੇਗੀ ਪੀਏਯੂ: ਸਰਾਰੀ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ

ਫੂਡ ਪ੍ਰੋਸੈਸਿੰਗ ’ਚ ਸੂਬੇ ਦੀ ਅਗਵਾਈ ਕਰੇਗੀ ਪੀਏਯੂ: ਸਰਾਰੀ

ਪੀਏਯੂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ।

ਸਤਵਿੰਦਰ ਬਸਰਾ
ਲੁਧਿਆਣਾ, 9 ਅਗਸਤ

ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਪੀਏਯੂ ਦੇ ਦੌਰੇ ਮੌਕੇ ਕਿਹਾ ਕਿ ਇਹ ਯੂਨੀਵਰਸਿਟੀ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿੱਚ ਪੰਜਾਬ ਦੀ ਅਗਵਾਈ ਕਰੇਗੀ। ਇਸ ਦੌਰਾਨ ਮੰਤਰੀ ਨੇ ਸਟਨ ਹਾਊਸ ਵਿੱਚ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਵਿੱਚ ਭੋਜਨ ਪ੍ਰੋਸੈਸਿੰਗ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਭੋਜਨ ਪ੍ਰੋਸੈਸਿੰਗ ਬਾਰੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।

ਸ੍ਰੀ ਸਰਾਰੀ ਨੇ ਕਿਹਾ ਕਿ ਅੱਜ ਦਾ ਯੁੱਗ ਖੇਤੀ ਉਤਪਾਦਨ ਦੇ ਨਾਲ-ਨਾਲ ਭੋਜਨ ਪ੍ਰੋਸੈਸਿੰਗ ਨੂੰ ਅਪਣਾਉਣ ਦਾ ਹੈ। ਫ਼ਸਲਾਂ ਦੇ ਮੁੱਲ ਵਾਧੇ ਲਈ ਵਿਸ਼ੇਸ਼ ਤੌਰ ’ਤੇ ਬਾਗਬਾਨੀ ਫ਼ਸਲਾਂ ਦੀ ਗੁਣਵੱਤਾ ਵਧਾਉਣ ਲਈ ਪ੍ਰੋਸੈਸਿੰਗ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਪੀ.ਏ.ਯੂ. ਨੂੰ ਪ੍ਰੋਸੈਸਿੰਗ ਦੇ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕਰਨੀ ਹੋਵੇਗੀ ਤਾਂ ਜੋ ਖੇਤੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। ਮੰਤਰੀ ਨੇ ਭੋਜਨ ਇਨਕੁਬੇਸ਼ਨ ਕੇਂਦਰ, ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵਿੱਚ ਸਥਾਪਤ ਐਗਰੋ ਪ੍ਰੋਸੈਸਿੰਗ ਕਲੱਸਟਰ, ਪੰਜਾਬ ਹਾਰਟੀਕਲਚਰਲ ਪੋਸਟ ਹਾਰਵੈਸਟ ਤਕਨਾਲੋਜੀ ਕੇਂਦਰ ਆਦਿ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸਿਫਟ ਦੇ ਨਿਰਦੇਸ਼ਕ ਨਾਲ ਵੀ ਗੱਲਬਾਤ ਕੀਤੀ।

ਇਸ ਦੌਰਾਨ ਪੰਜਾਬ ਦੇ ਵਧੀਕ ਸਕੱਤਰ ਪ੍ਰੋਸੈਸਿੰਗ ਸ੍ਰੀ ਸਿਨਹਾ ਨੇ ਕਿਹਾ ਕਿ ਪ੍ਰੋਸੈਸਿੰਗ ਦੇ ਖੇਤਰ ਵਿੱਚ ਇਸ ਸੰਸਥਾ ਕੋਲੋਂ ਵਡੇਰੀਆਂ ਆਸਾਂ ਹਨ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਬਾਗਬਾਨੀ ਫਸਲਾਂ ਵਿੱਚ ਭੰਡਾਰਨ ਦੀ ਸਮੱਸਿਆ ਦੇ ਮੱਦੇਨਜ਼ਰ ਪ੍ਰੋਸੈਸਿੰਗ ਨੁਕਸਾਨ ਘੱਟ ਕਰਨ ਵਾਲੀ ਅਤੇ ਮੁਨਾਫ਼ਾ ਵਧਾਉਣ ਵਾਲੀ ਵਿਧੀ ਸਾਬਤ ਹੋਵੇਗੀ।

ਪੀ.ਏ.ਯੂ. ਵੱਲੋਂ ਰਜਿਸਟਰਾਰ ਡਾ. ਸ਼ੰਮੀ ਕਪੂਰ ਨੇ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਪੀ.ਏ.ਯੂ. ਦੀਆਂ ਪ੍ਰੋਸੈਸਿੰਗ ਦੇ ਖੇਤਰ ਵਿੱਚ ਵਿਕਸਿਤ ਤਕਨੀਕਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਦੇ ਲੱਖਾਂ ਕਿਸਾਨਾਂ ਤੱਕ ਸਿਖਲਾਈ ਰਾਹੀਂ ਕੀਤੀ ਜਾ ਰਹੀ ਪਹੁੰਚ ਦੀ ਗੱਲ ਕੀਤੀ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪ੍ਰੋਸੈਸਿੰਗ ਦੇ ਖੇਤਰ ਵਿੱਚ ਪੀ.ਏ.ਯੂ. ਦੇ ਅਕਾਦਮਿਕ ਕੋਰਸਾਂ ਅਤੇ ਤਕਨੀਕਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All