ਪੀ ਏ ਯੂ ਦੇ ਬੇਸਿਕ ਸਾਇੰਸਜ਼ ਕਾਲਜ ਦੀ ਅਲੂਮਨੀ ਮੀਟ 3 ਨੂੰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ਼ ਕਾਲਜ ਵਲੋਂ ਆਪਣੇ ਪੁਰਾਣੇ ਵਿਦਿਆਰਥੀਆਂ ਦੀ ਛੇਵੀਂ ਅਲੂਮਨੀ ਮੀਟ 3 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਆਭਾ (ਐਸੋਸੀਏਸ਼ਨ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਐਲੂਮਨੀ) ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਇਸ ਮਿਲਣੀ...
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ਼ ਕਾਲਜ ਵਲੋਂ ਆਪਣੇ ਪੁਰਾਣੇ ਵਿਦਿਆਰਥੀਆਂ ਦੀ ਛੇਵੀਂ ਅਲੂਮਨੀ ਮੀਟ 3 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਆਭਾ (ਐਸੋਸੀਏਸ਼ਨ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਐਲੂਮਨੀ) ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਇਸ ਮਿਲਣੀ ਵਿਚ ਕਰੀਬ 400 ਤੋਂ ਵੱਧ, ਜਿਨ੍ਹਾਂ ਵਿਚ 15 ਪੁਰਾਣੇ ਵਿਦਿਆਰਥੀ ਬਾਹਰਲੇ ਮੁਲਕਾਂ ਤੋਂ ਹਨ, ਦੇ ਸ਼ਾਮਲ ਹੋਣ ਦੀ ਉਮੀਦ ਹੈ। ਡੀਨ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ਼ ਕਾਲਜ ਅਤੇ ਪ੍ਰਧਾਨ, ਆਭਾ ਡਾ ਕਿਰਨ ਬੈਂਸ ਨੇ ਦੱਸਿਆ ਕਿ ਸਾਲ 1965 ਵਿੱਚ ਸਥਾਪਿਤ ਹੋਏ ਇਸ ਕਾਲਜ ਨੇ ਆਪਣੇ 60 ਵਰ੍ਹਿਆਂ ਦੇ ਅਧਿਆਪਨ, ਖੋਜ ਅਤੇ ਪਸਾਰ ਸਫ਼ਰ ਦੌਰਾਨ ਬਹੁਤ ਸਾਰੇ ਅਜਿਹੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਹੈ, ਜਿਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਖੋ-ਵੱਖ ਖੇਤਰਾਂ ਵਿੱਚ ਆਪਣੀ ਧਾਂਕ ਜਮ੍ਹਾਂ ਕੇ ਨਾ ਕੇਵਲ ਯੂਨੀਵਰਸਿਟੀ ਬਲਕਿ ਸਮੁੱਚੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਡਾਇੰਮਡ ਜੁਬਲੀ ਵਰ੍ਹੇ ਦੌਰਾਨ ਕਰਵਾਈ ਜਾ ਰਹੀ ਇਹ ਮਿਲਣੀ ਜਿੱਥੇ ਪੁਰਾਣੇ ਵਿਦਿਆਰਥੀਆਂ ਨੂੰ ਮੁੜ ਕੈਂਪਸ ਨਾਲ ਜੋੜ ਕੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿਚ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਹੋਰ ਪਤਵੰਤਿਆ ਤੋਂ ਇਲਾਵਾ ਯੂਨੀਵਰਸਿਟੀ ਦੇ ਸਮੂਹ ਡੀਨ, ਡਾਇਰੈਕਟਰ ਅਤੇ ਹੋਰ ਉੱਚ ਅਧਿਕਾਰੀ ਉਚੇਚੇ ਤੌਰ ’ਤੇ ਸ਼ਿਰਕਤ ਕਰਨਗੇ।

