ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਵਨ ਦੀਵਾਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸੂਬੇ ਵਿੱਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦੇ ਮੱਦੇਨਜ਼ਰ ਪਿਛਲੇ ਕੁਝ ਸਾਲਾਂ ਦੌਰਾਨ ਜਾਰੀ ਕੀਤੇ ਗਏ ਸਾਰੇ ਹਥਿਆਰ ਲਾਇਸੈਂਸਾਂ ਦੀ ਵਿਸਥਾਰ ਨਾਲ ਸਮੀਖਿਆ ਕਰਵਾਈ ਜਾਵੇ। ਡੀ ਜੀ ਪੀ ਨੂੰ ਭੇਜੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਉਨ੍ਹਾਂ ਵਧਦੇ ਅਪਰਾਧ ਅਤੇ ਆਮ ਲੋਕਾਂ ਵਿੱਚ ਪੈਦਾ ਹੋ ਰਹੇ ਡਰ ਦੇ ਮਾਹੌਲ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਸਮੀਖਿਆ ਨਿਸ਼ਚਿਤ ਸਮੇਂ ’ਚ ਪੂਰੀ ਕੀਤੀ ਜਾਵੇ ਅਤੇ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਨੂੰ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਜਿਤਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਅਪਰਾਧਾਂ ਵਿੱਚ ਚਿੰਤਾਜਨਕ ਵਾਧਾ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਸਕ ਘਟਨਾਵਾਂ ਅਤੇ ਗੈਰ ਕਾਨੂੰਨੀ ਸਰਗਰਮੀਆਂ ਦੇ ਵਾਧੇ ਨੇ ਜਨਤਾ ਦਾ ਭਰੋਸਾ ਤੋੜ ਦਿੱਤਾ ਹੈ ਅਤੇ ਸ਼ਾਂਤੀ ਬਹਾਲ ਕਰਨ ਲਈ ਤੁਰੰਤ ਅਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲੇ ਦੇ ਰਿਕਾਰਡ ਦੀ ਗਹਿਰੀ ਜਾਂਚ ਨਾਲ ਅਜਿਹੇ ਮਾਮਲੇ ਸਾਹਮਣੇ ਆ ਸਕਦੇ ਹਨ, ਜਿੱਥੇ ਲਾਇਸੈਂਸ ਧਾਰਕ ਬਾਅਦ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਵੱਲੋਂ ਦਰਜ ਕੀਤੇ ਗਏ ਹੋਣ। ਜਿੱਥੇ ਵੀ ਅਜਿਹੇ ਮਾਮਲੇ ਮਿਲਣ, ਉੱਥੇ ਬਿਨਾਂ ਕਿਸੇ ਦੇਰੀ ਦੇ ਸਬੰਧਤ ਲਾਇਸੈਂਸ ਰੱਦ ਕਰਨ ਦੀ ਤੁਰੰਤ ਕਾਰਵਾਈ ਕੀਤੀ ਜਾਵੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

