ਤਨਖ਼ਾਹ ਕਮਿਸ਼ਨ: ਵੈਟਰਨਰੀ ਡਾਕਟਰਾਂ ਵੱਲੋਂ ਰੋਸ ਮੁਜ਼ਾਹਰਾ

ਮੁਜ਼ਾਹਰੇ ਕਾਰਨ ਹਸਪਤਾਲਾਂ ਅਤੇ ਜ਼ਿਲ੍ਹਾ ਦਫ਼ਤਰਾਂ ਦਾ ਕੰਮ ਰਿਹਾ ਠੱਪ

ਤਨਖ਼ਾਹ ਕਮਿਸ਼ਨ: ਵੈਟਰਨਰੀ ਡਾਕਟਰਾਂ ਵੱਲੋਂ ਰੋਸ ਮੁਜ਼ਾਹਰਾ

ਲੁਧਿਆਣਾ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਵੈਟਰਨਰੀ ਡਾਕਟਰ। -ਫੋਟੋ: ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 3 ਅਗਸਤ

ਪੰਜਾਬ ਸਰਕਾਰ ਵੱਲੋਂ ਐਨਪੀਏ ਵਿੱਚ ਕਟੌਤੀ ਕਰਨ ਦੇ ਵਿਰੋਧ ਵਿੱਚ ਸਘੰਰਸ਼ ਦੇ ਰਾਹ ਪਏ ਵੈਟਰਨਰੀ ਡਾਕਟਰਾਂ ਨੇ ਅੱਜ ਲਗਾਤਾਰ ਦੂਜੇ ਦਿਨ ਵੀ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਦਫਤਰਾਂ ’ਤੇ ਧਰਨਾ ਦੇ ਕੇ ਵੈਟਰਨਰੀ ਹਸਪਤਾਲਾਂ ਅਤੇ ਦਫਤਰ ਦਾ ਸਮੁੱਚਾ ਕੰਮ ਕਾਜ ਠੱਪ ਰੱਖਿਆ। ਸਥਾਨਕ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਧਰਨਾ ਲਾ ਕੇ ਬੈਠੇ ਡਾਕਟਰਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਐਨਪੀਏ ਵਿਚ ਕੀਤੀ ਕਟੌਤੀ ਨੂੰ ਮੁਲਾਜ਼ਮਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਕਰਾਰ ਦਿੱਤਾ। ਪੰਜਾਬ ਸਟੇਟ ਵੈਟਰਨਰੀ ਅਫਸਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਚਤਿੰਦਰ ਸਿੰਘ ਰਾਏ ਅਨੁਸਾਰ ਡਾਕਟਰਾਂ ਦਾ ਇਹ ਰੋਸ ਉਨ੍ਹਾਂ ਦੀ ਮੰਗ ਮੰਨੇ ਜਾਣ ਤੱਕ ਜਿਉਂ ਦਾ ਤਿਉਂ ਜਾਰੀ ਰਹੇਗਾ। ਅੱਜ ਦਾ ਇਹ ਕੰਮ ਰੋਕੂ ਧਰਨਾ ਵੱਖ-ਵੱਖ ਕੈਟਾਗਰੀਆਂ ਦੇ ਡਾਕਟਰਾਂ ਦੀ ਸਾਂਝੀ ਕੋ-ਆਰਡੀਨੇਸ਼ਨ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਨੇ ਡਾਕਟਰਾਂ ਦੇ ਸੂਬਾ ਪੱਧਰੀ ਰੋਸ ਧਰਨੇ ਵਿੱਚ ਪਹੁੰਚ ਕੇ ਮੰਗ ਪੱਤਰ ਲੈਣ ਉਪਰੰਤ 30 ਜੁਲਾਈ ਤੱਕ ਐਨਪੀਏ ਵਿੱਚ ਕੀਤੀ ਕਟੌਤੀ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਪਰ ਸਰਕਾਰੀ ਵਾਅਦੇ ਹਾਲੇ ਤੀਕ ਵਫ਼ਾ ਨਹੀਂ ਹੋਏ। ਸਰਕਾਰ ਦੇ ਲਾਰੇ ਲੱਪਿਆਂ ਤੋਂ ਅੱਕੇ ਡਾਕਟਰਾਂ ਵਲੋਂ ਹੁਣ ਮਜਬੂਰਨ ਆਪਣੇ ਸਘੰਰਸ਼ ਨੂੰ ਹੋਰ ਤੇਜ਼ ਕਰਨਾ ਪਿਆ ਹੈ। ਧਰਨੇ ਵਿੱਚ ਡਿਪਟੀ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ , ਸਹਾਇਕ ਨਿਰਦੇਸ਼ਕਾ ਡਾ. ਨੀਲਮ ਗਰੋਵਰ, ਐੱਸਵੀਓ ਅਤੇ ਬਹੁਤ ਸਾਰੇ ਵੈਟਰਨਰੀ ਅਫਸਰਾਂ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All