DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੇਅ-ਕਮਿਸ਼ਨ ਦਾ ਬਕਾਇਆ ਕਿਸ਼ਤਾਂ ’ਚ ਦੇਣਾ ਮਜ਼ਾਕ: ਜਵੰਦਾ

ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਦੀ ਮਹੀਨਾਵਾਰ ਮੀਟਿੰਗ
  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਹਾਜ਼ਰ ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਦੇ ਮੈਂਬਰ।
Advertisement
ਪੱਤਰ ਪ੍ਰੇਰਕ

ਸਮਰਾਲਾ, 9 ਮਾਰਚ

Advertisement

ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸੰਗਠਨ ਦੇ ਪ੍ਰਧਾਨ ਸੈਵਾਮੁਕਤ ਹੈੱਡ ਮਾਸਟਰ ਮੇਘ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਸਮਰਾਲਾ ਵਿੱਚ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸਕੱਤਰ ਸੁਨੀਲ ਕੁਮਾਰ ਨੇ ਹਾਜ਼ਰ ਪੈਨਸ਼ਨਰਾਂ ਨੂੰ ਜੀ ਆਇਆਂ ਕਿਹਾ। ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਸਰਕਾਰ ਵੱਲੋਂ ਪੈਨਸ਼ਨਰ ਅਤੇ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦਾ ਬਕਾਇਆ 42 ਕਿਸ਼ਤਾਂ ਵਿੱਚ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਬਕਾਇਆ ਤਾਂ ਪਹਿਲਾਂ ਹੀ ਅੱਠ ਸਾਲ ਲੇਟ ਹੈ ਹੁਣ ਹੋਰ ਸਾਢੇ ਤਿੰਨ ਸਾਲ ਇਸ ਨੂੰ ਲਮਕਾਉਣਾ ਬੇਇਨਸਾਫੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਬਕਾਇਆ ਯਕਮੁਸ਼ਤ ਦਿੱਤਾ ਜਾਵੇ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਕਿੰਦਰ ਸਿੰਘ ਨੇ ਕਿਹਾ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜਲਦ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਮਬੰਦ ਕਰਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ।

ਸੰਗਠਨ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਬਕਾਏ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਅੱਖੀ ਘੱਟਾ ਪਾਇਆ ਜਦੋਂ ਸਰਕਾਰ ਪੈਨਸ਼ਨਰਾਂ ਤੋਂ ਕਮਿਊਟ ਪੈਨਸ਼ਨ ਦਾ ਵਿਆਜ਼ ਲੈਂਦੀ ਹੈ ਤਾਂ ਉਨ੍ਹਾਂ ਨੂੰ ਵੀ ਸਾਢੇ ਤਿੰਨ ਸਾਲਾਂ ਦਾ ਵਿਆਜ਼ ਦਿੱਤਾ ਜਾਵੇ। ਜਨਰਲ ਸਕੱਤਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਘਰ ਬੈਠਣ ਦਾ ਸਮਾਂ ਨਹੀਂ ਹੈ ਜੇਕਰ ਅਸੀਂ ਆਪਣੇ ਹੱਕ ਲੈਣਾ ਚਾਹੁੰਦੇ ਹਾਂ ਤਾਂ ਸਾਨੂੰ ਲਾਮਬੰਦ ਹੋ ਕੇ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨ ਦੀ ਲੋੜ ਹੈ। ਸਟੇਜ ਸਕੱਤਰ ਦੀ ਭੂਮਿਕਾ ਸੁਨੀਲ ਕੁਮਾਰ ਨੇ ਬਾਖੂਬੀ ਨਿਭਾਈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਾ. ਦਰਸ਼ਨ ਸਿੰਘ ਕੰਗ, ਕੁਲਵੰਤ ਰਾਏ ਮੀਤ ਪ੍ਰਧਾਨ, ਜੈ ਰਾਮ, ਗੁਰਚਰਨ ਸਿੰਘ, ਟੀ.ਕੇ. ਸ਼ਰਮਨ, ਮੇਲਾ ਸਿੰਘ ਪ੍ਰਧਾਨ ਪੈਨਸ਼ਨਰ ਭਵਨ ਮੈਨੇਜਮੈਂਟ ਕਮੇਟੀ, ਯਸ਼ਪਾਲ, ਹੈਡਮਾਸਟਰ ਪ੍ਰੇਮ ਨਾਥ, ਰਘਬੀਰ ਸਿੰਘ ਰਿਟਾ: ਐਸ.ਡੀ.ਓ., ਸੁਰਿੰਦਰ ਵਰਮਾ, ਕੁਲਦੀਪ ਸਿੰਘ ਕੂੰਮ ਕਲਾਂ, ਬਲਵੀਰ ਸਿੰਘ ਰਿਟਾ: ਏ.ਐਸ.ਆਈ. ਤੇ ਹੋਰ ਹਾਜ਼ਰ ਸਨ।

Advertisement
×